DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੁਵੈਤ ਤੋਂ ਦਿੱਲੀ ਆ ਰਹੇ ਜਹਾਜ਼ ’ਚ ਬੰਬ ਦੀ ਅਫ਼ਵਾਹ: ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ !

ਜਹਾਜ਼ ’ਚੋਂ ਮਿਲੀ ਹੱਥਲਿਖਤ ਚਿੱਠੀ ਨੇ ਮਚਾਈ ਭਾਜੜ; 180 ਮੁਸਾਫਰ ਸੁਰੱਖਿਅਤ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Bomb Threat: ਕੁਵੈਤ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਬੰਬ ਹੋਣ ਦੀ ਖ਼ਬਰ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ ’ਤੇ ਅਫ਼ਰਾ-ਤਫ਼ਰੀ ਮਚ ਗਈ। ਜਹਾਜ਼ ਵਿੱਚ ਸਵਾਰ ਇੱਕ ਯਾਤਰੀ ਨੂੰ ਕਾਗਜ਼ ਦਾ ਇੱਕ ਟੁਕੜਾ ਮਿਲਿਆ, ਜਿਸ ’ਤੇ ਹੱਥ ਨਾਲ ਲਿਖਿਆ ਸੀ ਕਿ ਜਹਾਜ਼ ਵਿੱਚ ਬੰਬ ਹੈ।

ਸੂਚਨਾ ਮਿਲਦਿਆਂ ਹੀ ਪਾਇਲਟ ਨੇ ਤੁਰੰਤ ਏਅਰ ਟ੍ਰੈਫਿਕ ਕੰਟਰੋਲ (ATC) ਨਾਲ ਸੰਪਰਕ ਕੀਤਾ ਅਤੇ ਸਵੇਰੇ ਕਰੀਬ 6:40 ਵਜੇ ਜਹਾਜ਼ ਨੂੰ ਸੁਰੱਖਿਅਤ ਰੂਪ ਵਿੱਚ ਅਹਿਮਦਾਬਾਦ ਵੱਲ ਮੋੜ ਕੇ ਲੈਂਡ ਕਰਵਾਇਆ ਗਿਆ।

Advertisement

ਜਹਾਜ਼ ਦੇ ਉਤਰਦੇ ਹੀ ਸਾਰੇ 180 ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਸੁਰੱਖਿਆ ਕਰਮੀਆਂ ਵੱਲੋਂ ਪੂਰੇ ਜਹਾਜ਼ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

Advertisement

ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਹੁਣ ਤੱਕ ਦੀ ਜਾਂਚ ਵਿੱਚ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਜਹਾਜ਼ ਨੂੰ ਦਿੱਲੀ ਲਈ ਰਵਾਨਾ ਕੀਤਾ ਜਾਵੇਗਾ। ਪੁਲੀਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਚਿੱਠੀ ਜਹਾਜ਼ ਵਿੱਚ ਕਿਸ ਨੇ ਰੱਖੀ ਸੀ।

Advertisement
×