ਏਅਰ ਇੰਡੀਆ ਐਕਸਪ੍ਰੈਸ ਦੀ ਮੁੰਬਈ-ਵਾਰਾਣਸੀ ਉਡਾਣ ਨੂੰ ਬੰਬ ਦੀ ਧਮਕੀ
ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ, ਜਿਸ ਵਿੱਚ 170 ਤੋਂ ਵੱਧ ਯਾਤਰੀ ਸਵਾਰ ਸਨ, ਨੂੰ ਬੁੱਧਵਾਰ ਨੂੰ ਬੰਬ ਦੀ ਧਮਕੀ ਮਿਲੀ ਏਅਰਲਾਈਨ ਨੇ ਕਿਹਾ ਕਿ ਜਹਾਜ਼ ਵਾਰਾਣਸੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਰ ਗਿਆ ਹੈ। ਏਅਰ ਇੰਡੀਆ...
ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ, ਜਿਸ ਵਿੱਚ 170 ਤੋਂ ਵੱਧ ਯਾਤਰੀ ਸਵਾਰ ਸਨ, ਨੂੰ ਬੁੱਧਵਾਰ ਨੂੰ ਬੰਬ ਦੀ ਧਮਕੀ ਮਿਲੀ ਏਅਰਲਾਈਨ ਨੇ ਕਿਹਾ ਕਿ ਜਹਾਜ਼ ਵਾਰਾਣਸੀ ਹਵਾਈ ਅੱਡੇ ’ਤੇ ਸੁਰੱਖਿਅਤ ਉਤਰ ਗਿਆ ਹੈ।
ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਬਿਆਨ ਵਿੱਚ ਕਿਹਾ, “ ਵਾਰਾਣਸੀ ਲਈ ਸਾਡੀਆਂ ਉਡਾਣਾਂ ਵਿੱਚੋਂ ਇੱਕ ਨੂੰ ਸੁਰੱਖਿਆ ਖ਼ਤਰਾ ਮਿਲਿਆ। ਪ੍ਰੋਟੋਕੋਲ ਦੇ ਅਨੁਸਾਰ, ਸਰਕਾਰ ਦੁਆਰਾ ਨਿਯੁਕਤ ਬੰਬ ਧਮਕੀ ਮੁਲਾਂਕਣ ਕਮੇਟੀ (Bomb Threat Assessment Committee) ਨੂੰ ਤੁਰੰਤ ਸੁਚੇਤ ਕੀਤਾ ਗਿਆ ਅਤੇ ਸਾਰੀਆਂ ਲੋੜੀਂਦੀਆਂ ਸੁਰੱਖਿਆ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕੀਤੀਆਂ ਗਈਆਂ। ਉਡਾਣ ਸੁਰੱਖਿਅਤ ਢੰਗ ਨਾਲ ਉਤਰੀ ਅਤੇ ਸਾਰੇ ਯਾਤਰੀਆਂ ਨੂੰ ਉਤਾਰ ਲਿਆ ਗਿਆ ਹੈ।”
ਉਨ੍ਹਾਂ ਕਿਹਾ ਕਿ ਲਾਜ਼ਮੀ ਸੁਰੱਖਿਆ ਜਾਂਚਾਂ ਪੂਰੀਆਂ ਹੋਣ ਤੋਂ ਬਾਅਦ ਜਹਾਜ਼ ਨੂੰ ਸੰਚਾਲਨ ਲਈ ਜਾਰੀ ਕੀਤਾ ਜਾਵੇਗਾ।
ਏਅਰਲਾਈਨ ਨੇ ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਗਿਣਤੀ ਅਤੇ ਜਹਾਜ਼ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ। ਸੂਤਰਾਂ ਨੇ ਦੱਸਿਆ ਕਿ ਜਹਾਜ਼ ਵਿੱਚ 170 ਤੋਂ ਵੱਧ ਯਾਤਰੀ ਸਵਾਰ ਸਨ।
ਫਲਾਈਟ ਟ੍ਰੈਕਿੰਗ ਵੈੱਬਸਾਈਟ ’ਤੇ ਉਪਲਬਧ ਜਾਣਕਾਰੀ ਅਨੁਸਾਰ, ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ IX1023 ਮੁੰਬਈ ਤੋਂ ਬੁੱਧਵਾਰ ਸ਼ਾਮ ਕਰੀਬ 4 ਵਜੇ ਵਾਰਾਣਸੀ ਹਵਾਈ ਅੱਡੇ ’ਤੇ ਉਤਰੀ।

