DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bomb Threat: ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਨੇ ਲਈ ਸਕੂਲਾਂ ਦੀ ਤਲਾਸ਼ੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ ।
Advertisement

ਦਿੱਲੀ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਕਾਰਨ ਅਧਿਕਾਰੀਆਂ ਨੂੰ ਤੁਰੰਤ ਸਕੂਲ ਖਾਲੀ ਕਰਵਾਉਣੇ ਪਏ ਅਤੇ ਸਕੂਲ ਕੈਂਪਸ ਵਿੱਚ ਸੁਰੱਖਿਆ ਵਧਾਈ ਗਈ ਹੈ। ਜਾਂਚ ਦੌਰਾਨ ਸਕੂਲ ’ਚੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਨੇ ਕਿਹਾ ਕਿ ਦਿੱਲੀ ਛਾਉਣੀ ਵਿੱਚ ਲੋਰੇਟੋ ਕਾਨਵੈਂਟ, ਚਿਤਰੰਜਨ ਪਾਰਕ ਵਿੱਚ ਡੌਨ ਬੋਸਕੋ, ਅਤੇ ਆਨੰਦ ਨਿਕੇਤਨ ਅਤੇ ਦਵਾਰਕਾ ਵਿੱਚ ਕਾਰਮਲ ਕਾਨਵੈਂਟ ਸਕੂਲਾਂ ਨੂੰ ਧਮਕੀਆਂ ਮਿਲੀਆਂ ਸਨ। ਲੋਧੀ ਅਸਟੇਟ ਵਿੱਚ ਸਰਦਾਰ ਪਟੇਲ ਵਿਦਿਆਲਿਆ ਨੇ ਵੀ ਇਸੇ ਤਰ੍ਹਾਂ ਦੇ ਖ਼ਤਰੇ ਦੀ ਸੂਚਨਾ ਮਿਲਣ ਤੋਂ ਬਾਅਦ ਮਾਪਿਆਂ ਨੂੰ ਜਾਣਕਾਰੀ ਦਿੱਤੀ।

ਸੁਰੱਖਿਆ ਏਜੰਸੀਆਂ ਵੱਲੋਂ ਵਿਆਪਕ ਤਲਾਸ਼ੀ ਲੈਣ ਤੋਂ ਬਾਅਦ ਧਮਕੀਆਂ ਨੂੰ ਝੂਠਾ ਕਰਾਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਕਈ ਵਾਰ ਦਿੱਲੀ ਦੇ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਜ਼ ਆਈਆਂ ਸਨ।

Advertisement

ਡੀਐੱਫਐੱਸ ਅਨੁਸਾਰ ਸਵੇਰੇ 8.30 ਵਜੇ ਦੇ ਕਰੀਬ ਧਮਕੀਆਂ ਬਾਰੇ ਕਾਲ ਆਈ, ਜਿਸ ਕਾਰਨ ਕਈ ਸੁਰੱਖਿਆ ਏਜੰਸੀਆਂ ਵੱਲੋਂ ਇਮਾਰਤਾਂ ਦੀ ਪੂਰੀ ਜਾਂਚ ਕੀਤੀ ਗਈ।

Advertisement

ਧਮਕੀਆਂ ਮਿਲਣ ਤੋਂ ਤੁਰੰਤ ਬਾਅਦ ਪੁਲੀਸ ਅਤੇ ਫਾਇਰ ਅਧਿਕਾਰੀਆਂ ਨੂੰ ਅਲਰਟ ਕਰ ਦਿੱਤਾ ਗਿਆ, ਜਿਸ ਨਾਲ ਸਾਜ਼ਿਸ਼ ਵਿਰੋਧੀ ਨਿਰੀਖਣ ਸਮੇਤ ਮਿਆਰੀ ਸੁਰੱਖਿਆ ਪ੍ਰਬੰਧ ਸ਼ੁਰੂ ਕੀਤੇ ਗਏ। ਅਧਿਕਾਰੀਆਂ ਅਨੁਸਾਰ ਟੀਮਾਂ ਪਹਿਲਾਂ ਹੀ ਸਥਾਨਾਂ 'ਤੇ ਮੌਜੂਦ ਸਨ ਅਤੇ ਜਾਂਚ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਟੀਮਾਂ ਸਕੂਲਾਂ ਵਿੱਚ ਹਨ ਤੇ ਤਲਾਸ਼ੀ ਮੁਹਿੰਮ ਜਾਰੀ ਹੈ ਪਰ ਕੋਈ ਸ਼ੱਕੀ ਚੀਜ਼ ਨਹੀਂ ਮਿਲੀ।

ਪੁਲੀਸ ਮੁਤਾਬਕ ਭਾਵਿਤ ਕੈਂਪਸਜ਼ ਵਿੱਚ ਖੋਜ ਕਰਨ ਲਈ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨਾਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਕੁਝ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਧਮਕੀਆਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Advertisement
×