ਸਕੂਲਾਂ ਨੂੰ ਬੰਬ ਦੀ ਧਮਕੀ
ਦਿੱਲੀ ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਸਵੇਰੇ ਕੌਮੀ ਰਾਜਧਾਨੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈ-ਮੇਲ ਮਿਲੇ ਹਨ। ਅਧਿਕਾਰੀ ਅਨੁਸਾਰ ਇਨ੍ਹਾਂ ਦੀ ਜਾਂਚ ਕਰਨ ਉਪਰੰਤ ਇਹ ਝੂਠੇ ਸਾਬਤ ਹੋਏ। ਜਿਹੜੇ ਸਕੂਲਾਂ ਨੂੰ...
Advertisement
ਦਿੱਲੀ ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਸਵੇਰੇ ਕੌਮੀ ਰਾਜਧਾਨੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈ-ਮੇਲ ਮਿਲੇ ਹਨ। ਅਧਿਕਾਰੀ ਅਨੁਸਾਰ ਇਨ੍ਹਾਂ ਦੀ ਜਾਂਚ ਕਰਨ ਉਪਰੰਤ ਇਹ ਝੂਠੇ ਸਾਬਤ ਹੋਏ। ਜਿਹੜੇ ਸਕੂਲਾਂ ਨੂੰ ਇਹ ਧਮਕੀ ਭਰੇ ਈ-ਮੇਲ ਮਿਲੇ ਇਹ ਸਕੂਲ ਦਵਾਰਕਾ ਵਿੱਚ ਸੀ.ਆਰ.ਪੀ.ਐੱਫ. ਪਬਲਿਕ ਸਕੂਲ ਅਤੇ ਕੁਤੁਬ ਮੀਨਾਰ ਨੇੜੇ ਸਰਵੋਦਿਆ ਵਿਦਿਆਲਿਆ ਹਨ। ਅਧਿਕਾਰੀ ਨੇ ਕਿਹਾ ਕਿ ਪੁਲੀਸ ਟੀਮਾਂ, ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਬੰਬ ਨਿਰੋਧਕ ਦਸਤਿਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਇਨ੍ਹਾਂ ਟੀਮਾਂ ਵੱਲੋਂ ਸਬੰਧਤ ਸਕੂਲਾਂ ਵਿੱਚ ਤਲਾਸ਼ੀ ਲਈ ਗਈ। ਤਲਾਸ਼ੀ ਲੈਣ ਉਪਰੰਤ ਇਨ੍ਹਾਂ ਸਕੂਲਾਂ ਵਿੱਚ ਕੋਈ ਵੀ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈ-ਮੇਲ ਮਿਲ ਚੁੱਕੇ ਹਨ।
Advertisement
Advertisement
×