ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਦੇ ਛੇ ਹੋਰ ਸਕੂਲਾਂ ਨੂੰ ਬੰਬ ਦੀ ਧਮਕੀ

ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ
Advertisement

ਕੌਮੀ ਰਾਜਧਾਨੀ ਵਿੱਚ ਦਿੱਲੀ ਦੇ ਸਕੂਲਾਂ ਨੂੰ ਈਮੇਲਾਂ ਰਾਹੀਂ ਧਮਕੀਆਂ ਮਿਲਣ ਦਾ ਸਿਲਸਿਲਾ ਥੰਮ ਨਹੀਂ ਰਿਹਾ। ਅੱਜ ਫਿਰ ਦਿੱਲੀ ਦੇ ਅੱਧੀ ਦਰਜਨ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲੀਆਂ ਹਨ।

ਦਿੱਲੀ ਫ਼ਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਕੌਮੀ ਰਾਜਧਾਨੀ ਦੇ ਘੱਟੋ-ਘੱਟ ਛੇ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਪੁਲੀਸ ਅਤੇ ਹੋਰ ਐਮਰਜੈਂਸੀ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਰਾਜਧਾਨੀ ਦੇ ਛੇ ਸਕੂਲਾਂ ਵਿੱਚ ਸਵੇਰੇ 6.35 ਵਜੇ ਤੋਂ 7.48 ਵਜੇ ਦੇ ਵਿਚਕਾਰ ਬੰਬ ਦੀ ਧਮਕੀ ਸਬੰਧੀ ਕਾਲਾਂ ਪ੍ਰਾਪਤ ਹੋਈਆਂ। ਅਧਿਕਾਰੀਆਂ ਅਨੁਸਾਰ ਇਨ੍ਹਾਂ ਵਿੱਚ ਪ੍ਰਸਾਦ ਨਗਰ ਵਿੱਚ ਆਂਧਰਾ ਸਕੂਲ, ਬੀਜੀਐੱਸ ਇੰਟਰਨੈਸ਼ਨਲ ਸਕੂਲ, ਰਾਓ ਮਾਨ ਸਿੰਘ ਸਕੂਲ, ਕਾਨਵੈਂਟ ਸਕੂਲ, ਮੈਕਸ ਫੋਰਟ ਸਕੂਲ ਅਤੇ ਇੰਦਰਪ੍ਰਸਥ ਇੰਟਰਨੈਸ਼ਨਲ ਸਕੂਲ, ਦਵਾਰਕਾ ਸ਼ਾਮਲ ਹਨ। ਚਾਰ ਦਿਨਾਂ ਵਿੱਚ ਇਹ ਤੀਜੀ ਅਜਿਹੀ ਘਟਨਾ ਹੈ ਜਦੋਂ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਸੋਮਵਾਰ ਨੂੰ ਦਿੱਲੀ ਭਰ ਦੇ 32 ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ, ਜੋ ਬਾਅਦ ਵਿੱਚ ਝੂਠੀਆਂ ਸਾਬਤ ਹੋਈਆਂ ਸਨ। ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਲਗਭਗ 50 ਸਕੂਲਾਂ ਨੂੰ ਈ-ਮੇਲ ਰਾਹੀਂ ਦੁਬਾਰਾ ਬੰਬ ਦੀ ਧਮਕੀ ਮਿਲੀ, ਜਿਸ ਨੂੰ ਬਾਅਦ ਵਿੱਚ ‘ਝੂਠੀ’ ਐਲਾਨ ਦਿੱਤਾ ਗਿਆ। ਪੁਲੀਸ ਅਧਿਕਾਰੀਆਂ ਨੇ ਤੁਰੰਤ ਚੌਕਸੀ ਵਰਤੀ ਅਤੇ ਡਿਸਪੋਜ਼ਲ ਸਕੁਐਡ, ਅਤੇ ਡੌਗ ਸਕੁਐਡ ਸਕੂਲਾਂ ਵਿੱਚ ਪਹੁੰਚ ਗਏ ਜਿਸ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਹਰ ਕੱਢਿਆ ਗਿਆ। ਸ਼ੁਰੂਆਤੀ ਜਾਂਚ ਦੇ ਅਨੁਸਾਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲੀਸ ਟੀਮਾਂ ਵੱਲੋਂ ਜਾਂਚ ਜਾਰੀ ਹੈ। ਪੁਲੀਸ ਸਕੂਲਾਂ ਨੂੰ ਭੇਜੇ ਗਏ ਈਮੇਲ ਭੇਜਣ ਵਾਲੇ ਦੇ ਆਈਪੀ ਅਡਰੈੱਸ ਦਾ ਪਤਾ ਲਗਾਉਣ ਵਿੱਚ ਜੁਟੀ ਹੈ। ਲਗਾਤਾਰ ਮਿਲ ਰਹੀਆਂ ਅਜਿਹੀਆਂ ਝੂਠੀਆਂ ਮੇਲਾਂ ਮਾਪਿਆਂ, ਅਧਿਆਪਕਾਂ, ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਵਿੱਚ ਖੌਫ ਪੈਦਾ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਦਿੱਲੀ ਪੁਲੀਸ ਨੇ ਉਹ ਸਾਰੇ ਸਕੂਲਾਂ ਵਿੱਚ ਤੁਰੰਤ ਤਲਾਸ਼ੀ ਲਈ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਵਿੱਚ ਡੌਗ ਸਕੁਐਡ, ਬੰਬ ਨਿਰੋਧਕ ਟੀਮਾਂ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੂੰ ਤਾਇਨਾਤ

Advertisement

ਕੀਤਾ ਗਿਆ।

Advertisement