ਦਿੱਲੀ ਦੇ ਦਵਾਰਕਾ ਇਲਾਕੇ ’ਚ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ
ਸਕੂਲ ਅਥਾਰਿਟੀਜ਼ ਨੇ ਇਹਤਿਅਾਤ ਵਜੋਂ ਸਕੂਲ ਖਾਲੇ ਕਰਵਾਏ; ਪੁਲੀਸ, ਬੰਬ ਨਕਾਰਾ ਦਸਤੇ ਤੇ ਸੂਹੀਆ ਕੁੱਤਿਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ
Advertisement
ਦਿੱਲੀ ਦੇ ਦਵਾਰਕਾ ਇਲਾਕੇ ਵਿਚ ਤਿੰਨ ਸਕੂਲਾਂ ਨੂੰ ਅੱਜ ਸਵੇਰੇ ਈਮੇਲ ਜ਼ਰੀਏ ਬੰਬ ਦੀ ਧਮਕੀ ਮਿਲੀ ਹੈ। ਇਸ ਮਗਰੋਂ ਵਿਦਿਆਰਥੀਆਂ ਵਿਚ ਦਹਿਸ਼ਤ ਫੈਲ ਗਈ ਤੇ ਅਥਾਰਿਟੀਜ਼ ਨੇ ਇਹਤਿਆਤ ਵਜੋਂ ਸਕੂਲ ਅਹਾਤੇ ਨੂੰ ਖਾਲੀ ਕਰਵਾ ਦਿੱਤਾ।
Advertisement
ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ ਉਨ੍ਹਾਂ ਵਿਚ ਦਿੱਲੀ ਪਬਲਿਕ ਸਕੂਲ (DPS), ਮਾਡਰਨ ਕਾਨਵੈਂਟ ਸਕੂਲ ਤੇ ਸ੍ਰੀ ਰਾਮ ਵਰਲਡ ਸਕੂਲ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ।
ਅਧਿਕਾਰੀ ਨੇ ਕਿਹਾ ਕਿ ਦਿੱਲੀ ਪੁਲੀਸ, ਬੰਬ ਨਕਾਰਾ ਦਸਤੇ ਤੇ ਸੂਹੀਆ ਕੁੱਤਿਆਂ ਦੀਆਂ ਕਈ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਸਾਈਬਰ ਟੀਮਾਂ ਵੱਲੋਂ ਧਮਕੀ ਭਰੀਆਂ ਈਮੇਲਾਂ ਭੇਜਣ ਵਾਲੇ ਦੇ ਆਈਪੀ ਅਡਰੈੱਸ ਦਾ ਪਤਾ ਲਗਾਇਆ ਜਾ ਰਿਹਾ ਹੈ। ਅੱਗ ਬੁਝਾਊ ਦਸਤੇ ਦੇ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਸਬੰਧਤ ਸਕੂਲਾਂ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ।’’
Advertisement
×