ਲਾਲਪੁਰਾ ਵੱਲੋਂ ਪੁਸਤਕ ‘ਜ਼ਾਵੀਆ’ ਰਿਲੀਜ਼
ਪੱਤਰ ਪ੍ਰੇਰਕ ਨਵੀਂ ਦਿੱਲੀ, 13 ਸਤੰਬਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਵੱਲੋਂ ਲਿਖੀ ਗਈ ਪੁਸਤਕ ‘ਜ਼ਾਵੀਆ’ ਦਿੱਲੀ ਵਿੱਚ ਰਿਲੀਜ਼ ਕੀਤੀ ਗਈ ਹੈ।...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਸਤੰਬਰ
Advertisement
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਅੱਜ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਵੱਲੋਂ ਲਿਖੀ ਗਈ ਪੁਸਤਕ ‘ਜ਼ਾਵੀਆ’ ਦਿੱਲੀ ਵਿੱਚ ਰਿਲੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਉਹ ਆਪਣੀ ਜ਼ਿੰਦਗੀ ਪ੍ਰਤੀ, ਆਪਣੇ ਆਸ-ਪਾਸ ਦੇ ਲੋਕਾਂ ਅਤੇ ਵਰਤਾਰਿਆਂ ਪ੍ਰਤੀ ਆਪਣੇ ਜ਼ਾਵੀਏ ਨੂੰ ਦਰੁੱਸਤ ਕਰੇ। ਉਨ੍ਹਾਂ ਕਿਹਾ ਕਿ ਮਨੁੱਖ ਦੀਆਂ ਵਧੇਰੇ ਕਰ ਕੇ ਸਮੱਸਿਆਵਾਂ ਦੀ ਮੂਲ ਜੜ੍ਹ ਉਸ ਦਾ ਨਾਕਾਰਾਤਮਕ ਦ੍ਰਿਸ਼ਟੀਕੋਣ ਹੁੰਦਾ ਹੈ ਅਤੇ ਜੇਕਰ ਮਨੁੱਖ ਆਪਣੇ ਨੁਕਤਾ-ਏ-ਨਜ਼ਰ ਨੂੰ ਸਾਕਾਰਾਤਮਕ ਰੱਖਣ ਦਾ ਯਤਨ ਕਰੇ ਤਾਂ ਉਹ ਨਿਸ਼ਚਿਤ ਤੌਰ ਉੱਪਰ ਹਰ ਮੈਦਾਨ ਫ਼ਤਹਿ ਕਰ ਸਕਦਾ ਹੈ। ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਇਸ ਪੁਸਤਕ ਦੇ ਨਿਬੰਧ ਇਨਸਾਨ ਅੰਦਰ ਹੌਸਲਾ, ਹਿੰਮਤ ਤੇ ਚੜ੍ਹਦੀ ਕਲਾ ਦੀ ਭਾਵਨਾ ਪੈਦਾ ਕਰਦੇ ਹਨ।
Advertisement