DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Budget Session 2025: ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਰਫਤਾਰ ਨਾਲ ਕੰਮ ਹੁੰਦਾ ਨਜ਼ਰ ਆ ਰਿਹਾ ਹੈ: ਰਾਸ਼ਟਰਪਤੀ ਮੁਰਮੂ

Budget Session 2025
  • fb
  • twitter
  • whatsapp
  • whatsapp
featured-img featured-img
ਫੋਟੋ ਪੀਟੀਆਈ
Advertisement

ਨਵੀਂ ਦਿੱਲੀ, 31 ਜਨਵਰੀ

Budget Session 2025: ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਵਕਫ਼ ਬੋਰਡਾਂ ਅਤੇ ਇੱਕ ਰਾਸ਼ਟਰ, ਇੱਕ ਚੋਣ ਵਰਗੇ ਮੁੱਦਿਆਂ ’ਤੇ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਪਿਛਲੇ ਪ੍ਰਸ਼ਾਸਨ ਨਾਲੋਂ ਤਿੰਨ ਗੁਣਾ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਬਜਟ ਸੈਸ਼ਨ ਦੀ ਸ਼ੁਰੂਆਤ ਦਾ ਸੰਕੇਤ ਦਿੰਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਦੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਆਪਣੇ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਮਹਾਕੁੰਭ ਵਿੱਚ ਭਗਦੜ ਵਿੱਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਵੀ ਦਿੱਤੀ।

Advertisement

ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਨੇ ਨੀਤੀ ਰੋਕਾਂ ਨੂੰ ਖਤਮ ਕਰਨ ਲਈ ਦ੍ਰਿੜਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ, ‘‘ਮੇਰੀ ਸਰਕਾਰ ਨੇ ਨਾ ਸਿਰਫ਼ ਮੱਧ ਵਰਗ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਹੈ, ਸਗੋਂ ਹਰ ਮੌਕੇ ’ਤੇ ਇਸ ਦੀ ਸ਼ਲਾਘਾ ਵੀ ਕੀਤੀ ਹੈ। ਸਰਕਾਰ ਖੇਤੀ ਉਪਜ ਲਈ ਢੁਕਵੇਂ ਰੇਟ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੀ ਕੰਮ ਕਰ ਰਹੀ ਹੈ।

ਮੁਰਮੂ ਨੇ ਕਿਹਾ ਕਿ ਸਰਕਾਰ ਨੇ 3 ਕਰੋੜ ਵਾਧੂ ਪਰਿਵਾਰਾਂ ਨੂੰ ਨਵੇਂ ਘਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। "ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸਰਕਾਰ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ 6 ਕਰੋੜ ਨਾਗਰਿਕਾਂ ਨੂੰ ਸਿਹਤ ਬੀਮਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਉਨ੍ਹਾ ਸਰਕਾਰ ਦੀਆਂ ਹੋਰ ਉਪਲਬਧੀਆਂ ’ਤੇ ਚਾਨਣਾ ਪਾਇਆ। ਪੀਟੀਆਈ

Advertisement
×