DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DELHI ਵਿੱਚ Illegal constructions ’ਤੇ ਬੁਲਡੋਜ਼ਰ ਚੱਲੇਗਾ

ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਨਿਰਦੇਸ਼ ਜਾਰੀ; ਨਗਰ ਨਿਗਮ ਨੇ ਨਾਜਾਇਜ਼ ਇਮਾਰਤਾਂ ਢਾਹੁਣ ਦੀ ਕਾਰਵਾਈ ਸ਼ੁਰੂ ਕੀਤੀ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ਨਾਜਾਇਜ਼ ਉਸਾਰੀ ਢਾਹੁੰਦੇ ਹੋਏ ਮਜ਼ਦੂਰ। -ਫੋਟੋ: ਪੀਟੀਆਈ
Advertisement

ਸੱਤਿਆ ਨਿਕੇਤਨ ਵਿੱਚ ਪੰਜ ਮੰਜ਼ਿਲਾ ਇਮਾਰਤ ਢਹਿਣ ਮਗਰੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਪੇਇੰਗ ਗੈਸਟ (ਪੀ ਜੀ) ਰਿਹਾਇਸ਼ਾਂ ਦਾ ਮੁਆਇਨਾ ਕਰਨ ਅਤੇ ਇਮਾਰਤਾਂ ਦੇ ਰਿਕਾਰਡ ਦੀ ਜਾਂਚ ਕਰਨ ਦੀ ਹਦਾਇਤ ਵੀ ਕੀਤੀ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਗੈਰ-ਕਾਨੂੰਨੀ ਨਿਰਮਾਣ ਕਦੋਂ ਸ਼ੁਰੂ ਹੋਏ ਅਤੇ ਸਬੰਧਤ ਏਜੰਸੀਆਂ ਤੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਦੂਜੇ ਪਾਸੇ ਨਗਰ ਨਿਗਮ ਨੇ ਪੀ ਜੀ ਬਿਲਡਿੰਗ ਨਾਲ ਲੱਗਦੀਆਂ ਇਮਾਰਤਾਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਗੁਪਤਾ ਨੇ ਦਿੱਲੀ ਨਗਰ ਨਿਗਮ ਨੂੰ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸਾਰੇ ਸੀਨੀਅਰ ਨਾਗਰਿਕ ਅਧਿਕਾਰੀ ਇਸ ਮੁਹਿੰਮ ਦੌਰਾਨ ਜ਼ਮੀਨੀ ਪੱਧਰ ’ਤੇ ਮੌਜੂਦ ਰਹਿਣ। ਮੁੱਖ ਮੰਤਰੀ ਨੇ ਦਿੱਲੀ ਦੀਆਂ ਸਾਰੀਆਂ ਪੀ ਜੀ ਰਿਹਾਇਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਵੀ ਹੁਕਮ ਦਿੱਤੇ ਹਨ, ਜਿਸ ਵਿੱਚ ਗੈਰ-ਕਾਨੂੰਨੀ ਨਿਰਮਾਣਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਿਗਮ ਦੀਆਂ ਸਬੰਧਤ ਅਥਾਰਟੀਆਂ ਨੂੰ ਇਹ ਪਤਾ ਲਗਾਉਣ ਲਈ ਇਮਾਰਤਾਂ ਦੇ ਰਿਕਾਰਡ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ ਕਿ ਅਣਅਧਿਕਾਰਤ ਨਿਰਮਾਣ ਕਿਸ ਸਾਲ ਵਿੱਚ ਹੋਏ ਅਤੇ ਇਹ ਕਿਸ ਦੇ ਅਧਿਕਾਰ ਖੇਤਰ ਅਤੇ ਜ਼ਿੰਮੇਵਾਰੀ ਹੇਠ ਆਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਅੱਜ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਗੈਰ-ਕਾਨੂੰਨੀ ਨਿਰਮਾਣਾਂ ਵਿਰੁੱਧ ਕਾਰਵਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਐਤਵਾਰ ਨੂੰ ਦੱਖਣੀ ਦਿੱਲੀ ਦੇ ਸਤਿਆ ਨਿਕੇਤਨ ਵਿੱਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਮਗਰੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਹਾਦਸੇ ਵਿੱਚ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਨਗਰ ਨਿਗਮ ਦੇ ਅੰਕੜਿਆਂ ਅਨੁਸਾਰ ਸਤਿਆ ਨਿਕੇਤਨ ਇਮਾਰਤ ਡਿੱਗਣ ਤੋਂ ਬਾਅਦ 24 ਜਾਇਦਾਦਾਂ ਵਿਰੁੱਧ ਢਾਹੁਣ ਦੀ ਕਾਰਵਾਈ ਕੀਤੀ ਗਈ ਅਤੇ ਸੱਤ ਗੈਰ-ਕਾਨੂੰਨੀ ਢਾਂਚੇ ਸੀਲ ਕੀਤੇ ਗਏ। ਕੁੱਲ ਮਿਲਾ ਕੇ ਪਹਿਲੀ ਜੂਨ ਤੋਂ 8 ਸਤੰਬਰ ਦੇ ਵਿਚਕਾਰ ਨਿਗਮ ਨੇ 1,007 ਜਾਇਦਾਦਾਂ ਵਿਰੁੱਧ ਢਾਹੁਣ ਦੀ ਕਾਰਵਾਈ ਕੀਤੀ ਅਤੇ 471 ਹੋਰ ਨੂੰ ਸੀਲ ਕਰ ਦਿੱਤਾ। ਅੰਕੜਿਆਂ ਮੁਤਾਬਕ ਇਸ ਮਿਆਦ ਦੌਰਾਨ ਇਸ ਨੇ 3018 ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ।

Advertisement
Advertisement
×