ਸੜਕ ਹਾਦਸੇ ’ਚ ਬੱਸ ਤੇ ਕਾਰ ਨੂੰ ਅੱਗ ਲੱਗੀ
ਦਿੱਲੀ ਦੇ ਜਨਕਪੁਰੀ ਵਿੱਚ ਅੱਜ ਸਵੇਰੇ ਦਿੱਲੀ ਹਾਟ ਨੇੜੇ ਤਾਮਿਲਨਾਡੂ ਪੁਲੀਸ ਦੀ ਬੱਸ ਅਤੇ ਕਾਰ ਦੀ ਟੱਕਰ ਮਗਰੋਂ ਅੱਗ ਲੱਗ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਗਏ। ਪੁਲੀਸ ਅਧਿਕਾਰੀ...
Advertisement
ਦਿੱਲੀ ਦੇ ਜਨਕਪੁਰੀ ਵਿੱਚ ਅੱਜ ਸਵੇਰੇ ਦਿੱਲੀ ਹਾਟ ਨੇੜੇ ਤਾਮਿਲਨਾਡੂ ਪੁਲੀਸ ਦੀ ਬੱਸ ਅਤੇ ਕਾਰ ਦੀ ਟੱਕਰ ਮਗਰੋਂ ਅੱਗ ਲੱਗ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਗਏ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਹ ਹਾਦਸਾ ਸਵੇਰੇ ਲਗਪਗ 11:38 ਵਜੇ ਵਾਪਰਿਆ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਕਾਰ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਹਾਲਾਂਕਿ, ਅੱਗ ਲੱਗਣ ਦਾ ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਅਨੁਸਾਰ ਬੱਸ ਅਤੇ ਕਾਰ ਵਿੱਚ ਸਵਾਰ ਸਾਰੇ ਯਾਤਰੀ ਸਮੇਂ ਸਿਰ ਬਾਹਰ ਨਿਕਲ ਗਏ ਅਤੇ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਜਦੋਂ ਤੱਕ ਅੱਗ ਬੁਝਾਊ ਅਤੇ ਪੁਲੀਸ ਟੀਮਾਂ ਪਹੁੰਚੀਆਂ ਤਾਂ ਅੱਗ ਨੇ ਦੋਵਾਂ ਵਾਹਨਾਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ਵਿੱਚ ਲੈ ਲਿਆ ਸੀ।
Advertisement
Advertisement
×

