ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਵਾਈ ਅੱਡੇ ’ਤੇ ਬੱਸ ਨੂੰ ਅੱਗ ਲੱਗੀ

ਜਾਨੀ ਨੁਕਸਾਨ ਤੋਂ ਬਚਾਅ
ਟਰਮੀਨਲ ਤਿੰਨ ’ਤੇ ਅੱਗ ਕਾਰਨ ਸੜੀ ਬੱਸ। -ਫੋਟੋ: ਪੀ ਟੀ ਆਈ
Advertisement

ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ ਤਿੰਨ ਨੇੜੇ ਏਅਰ ਇੰਡੀਆ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਜ ਬਾਅਦ ਦੁਪਹਿਰ 1 ਵਜੇ ਜਦੋਂ ਇਹ ਹਾਦਸਾ ਵਾਪਰਿਆ ਉਸ ਵੇਲੇ ਬੱਸ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਨੇੜੇ ਖੜ੍ਹੀ ਸੀ। ਅਧਿਕਾਰੀਆਂ ਅਨੁਸਾਰ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਜਦੋਂ ਬੱਸ ਨੂੰ ਅੱਗ ਲੱਗੀ ਉਸ ਵੇਲੇ ਬੱਸ ਖਾਲੀ ਸੀ। ਹਵਾਈ ਅੱਡੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲੀਸ ਵਚਿੱਤਰ ਵੀਰ ਨੇ ਕਿਹਾ ਕਿ ਘਟਨਾ ਸਮੇਂ ਬੱਸ ਵਿੱਚ ਕੋਈ ਯਾਤਰੀ ਜਾਂ ਸਾਮਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਪੁਲੀਸ ਕੰਟਰੋਲ ਰੂਮ ਨੂੰ ਦੁਪਹਿਰ 1 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਸੂਚਨਾ ਮਿਲੀ ਜਿਸ ਤੋਂ ਬਾਅਦ ਫਾਇਰ ਟੈਂਡਰ, ਸਥਾਨਕ ਪੁਲੀਸ ਮੁਲਾਜ਼ਮ ਅਤੇ ਸੀ ਆਈ ਐੱਸ ਐੱਫ ਦੇ ਜਵਾਨ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਅੱਗ ਲੱਗੀ ਤਾਂ ਬੱਸ ਵਿੱਚ ਸਿਰਫ਼ ਡਰਾਈਵਰ ਮੌਜੂਦ ਸੀ। ਫਾਇਰ ਬ੍ਰਿਗੇਡ ਨੇ ਤੁਰੰਤ ਅੱਗ ’ਤੇ ਕਾਬੂ ਪਾ ਲਿਆ। ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਇੱਕ ਕਿਹਾ ਕਿ ਉਸ ਦੀ ਅੱਗ ਬੁਝਾਊ ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਮਿੰਟਾਂ ਵਿੱਚ ਅੱਗ ਬੁਝਾ ਦਿੱਤੀ। ਇਸ ਦੌਰਾਨ ਹਵਾਈ ਅੱਡੇ ਦਾ ਕੰਮਕਾਜ ਪ੍ਰਭਾਵਿਤ ਨਹੀਂ ਹੋਇਆ ਅਤੇ ਯਾਤਰੀਆਂ ਅਤੇ ਸਟਾਫ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਵਾਲੇ ਇਲਾਕੇ ਉਸ ਨੂੰ ਸੁਰੱਖਿਆ ਕਾਰਨਾਂ ਕਰਕੇ ਥੋੜ੍ਹੀ ਦੇਰ ਲਈ ਘੇਰ ਲਿਆ ਗਿਆ ਸੀ। ਪੁਲੀਸ ਨੇ ਕਿਹਾ ਕਿ ਬੱਸ ਸੜਕ ਗਈ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਬੱਸ ਨੂੰ ਹਵਾਈ ਅੱਡੇ ਦੇ ਅੰਦਰ ਯਾਤਰੀਆਂ ਨੂੰ ਲਿਜਾਣ ਲਈ ਵਰਤਿਆ ਜਾਂਦਾ ਸੀ।

Advertisement
Advertisement
Show comments