DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi ਵਿੱਚ 70 ਲੱਖ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼

ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੂਟੇ ਲਾਏ

  • fb
  • twitter
  • whatsapp
  • whatsapp
featured-img featured-img
ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ।
Advertisement

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸੈਂਟਰਲ ਰਿਜ ਅਤੇ ਨਾਨਕਪੁਰਾ ਰਿਜ ਵਿੱਚ ਬੂਟੇ ਲਾ ਕੇ ਦਿੱਲੀ ਸਰਕਾਰ ਦੀ 70 ਲੱਖ ਬੂਟੇ ਲਾਉਣ ਵਾਲੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਸਰਕਾਰ ਚਾਰ ਸਾਲਾਂ ਵਿੱਚ ਇੱਕ ਕਰੋੜ ਵੱਖ-ਵੱਖ ਕਿਸਮਾਂ ਦੇ ਬੂਟੇ ਲਾ ਕੇ ਰਿੱਜ ਖੇਤਰ ਦੇ 6,300 ਹੈਕਟੇਅਰ ਖੇਤਰ ਨੂੰ ਹਰਿਆਲੀ ਹੇਠ ਲਿਆਏਗੀ। ਅਮਿਤ ਸ਼ਾਹ ਨੇ ਇਹ ਵੀ ਦੱਸਿਆ ਕਿ ਰਿਜ ਖੇਤਰ ਨੂੰ ‘ਗ੍ਰੀਨ ਰਿਜ’ ਵਿੱਚ ਬਦਲਣ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ 100 ਜਲ ਭੰਡਾਰ ਵਿਕਸਿਤ ਕੀਤੇ ਜਾਣਗੇ। ਇਸ ਤੋਂ ਇਲਾਵਾ, ਰੈਸਟੋਰੈਂਟ ਅਤੇ ਛੋਟੇ-ਛੋਟੇ ਬਾਗ ਵੀ ਬਣਾਏ ਜਾਣਗੇ ਤਾਂ ਜੋ ਦਿੱਲੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਿਜ ਦੀ ਜੈਵ-ਵਿਵਿਧਤਾ, ਮਿੱਟੀ ਅਤੇ ਪਾਣੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਸੁਰੱਖਿਆ ਦੀ ਵਰਤੋਂ ਕੀਤੀ ਜਾਵੇਗੀ।

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਵੱਡੇ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਦਿੱਲੀ ਦੇ ਹਰਿਆਵਲ ਖੇਤਰ ਨੂੰ ਵਧਾਉਣਾ ਹੈ। ਇਸ ਵੱਡੀ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਰਾਸ਼ਟਰੀ ਰਾਜਧਾਨੀ ਵਿੱਚ 70 ਲੱਖ ਪੌਦੇ ਲਗਾਏ ਜਾਣਗੇ। ਗੁਪਤਾ ਨੇ ਕਿਹਾ ਕਿ ਇਸ ਮੁਹਿੰਮ ਨਾਲ ਜੁੜਨਾ ਸੌਖਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀ ਆਨਲਾਈਨ ਆਪਣਾ ਸਲਾਟ ਬੁੱਕ ਕਰ ਕੇ ਆਸਾਨੀ ਨਾਲ ਬੂਟੇ ਲਗਾ ਸਕਦੇ ਹਨ ਤੇ 70 ਲੱਖ ਪੌਦੇ ਲਗਾਉਣ ਦੀ ਇਸ ਮੁਹਿੰਮ ਨਾਲ ਜੁੜ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ 100 ਆਕਸੀਜਨ ਪਾਰਕ ਵਿਕਸਿਤ ਕਰਨ ਦੀ ਯੋਜਨਾ ਬਣਾਈ ਹੈ, ਜਿਨ੍ਹਾਂ ਵਿੱਚੋਂ 18 ’ਤੇ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਗੁਪਤਾ ਨੇ ਕਿਹਾ, ‘‘ਅਸੀਂ ਗੁਜਰਾਤ ਵਿੱਚ ਵਿਕਸਿਤ ਆਕਸੀਜਨ ਪਾਰਕਾਂ ਬਾਰੇ ਜਾਣਨ ਤੋਂ ਬਾਅਦ ਦਿੱਲੀ ਵਿੱਚ ਇਹ ਪਾਰਕਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।’’ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਬੂਟੇ ਲਗਾਉਣ ਵਾਲੀਆਂ ਥਾਵਾਂ ਨੂੰ ‘ਜੀਓ-ਟੈਗ’ ਕੀਤਾ ਗਿਆ ਹੈ ਤੇ ਹਰੇਕ ਬੂਟੇ ਦੀ ਗਿਣਤੀ ਕੀਤੀ ਗਈ ਹੈ। ਜੇ ਕੋਈ ਬੂਟਾ ਖਰਾਬ ਹੋ ਜਾਂਦਾ ਹੈ, ਪ੍ਰਭਾਵਿਤ ਹੁੰਦਾ ਹੈ ਜਾਂ ਸੁੱਕ ਜਾਂਦਾ ਹੈ, ਤਾਂ ਉਸ ਦੀ ਥਾਂ ’ਤੇ ਦੂਜਾ ਬੂਟਾ ਲਾਇਆ ਜਾਵੇਗਾ। ਇਸ ਮੌਕੇ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਟਰਾਂਸਪੋਰਟ ਮੰਤਰੀ ਪੰਕਜ ਕੁਮਾਰ ਸਿੰਘ, ਸਿੱਖਿਆ ਮੰਤਰੀ ਆਸ਼ੀਸ਼ ਸੂਦ, ਸੰਸਦ ਮੈਂਬਰ ਬਾਂਸੁਰੀ ਸਵਰਾਜ, ਮਨੋਜ ਤਿਵਾੜੀ, ਪਰਵੇਸ਼ ਸਿੰਘ ਆਦਿ ਮੌਜੂਦ ਸਨ।

Advertisement

300 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਹਿਰ ਦੇ ਜਨਤਕ ਟਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਨ ਲਈ 300 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਸ ਦੌਰਾਨ ਦੱਖਣੀ ਦਿੱਲੀ ਦੇ ਆਰ ਕੇ ਪੁਰਮ ਵਿੱਚ ਬਹੁ-ਪੱਧਰੀ ਬੱਸ ਡਿਪੂ ਦਾ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ 300 ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਇਲੈਕਟ੍ਰਿਕ ਬੱਸ ਬੇੜੇ ਦੀ ਗਿਣਤੀ ਤਕਰੀਬਨ 4,500 ਤੋਂ ਵਧ ਕੇ 4,800 ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਵਿੱਚ ਕੁੱਲ ਬੱਸਾਂ ਦੀ ਗਿਣਤੀ ਲਗਭਗ 7,000 ਹੈ।

Advertisement

ਜੇਲ੍ਹ ਦਾ ਨੀਂਹ ਪੱਥਰ ਰੱਖਿਆ

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਰੇਲਾ ਵਿੱਚ ਜੇਲ੍ਹ ਦਾ ਡਿਜੀਟਲ ਮਾਧਿਅਮ ਰਾਹੀਂ ਨੀਂਹ ਪੱਥਰ ਰੱਖਿਆ ਤੇ ਆਟੋਮੈਟਿਕ ਵਾਹਨ ਟੈਸਟਿੰਗ ਸਟੇਸ਼ਨ ਦਾ ਉਦਘਾਟਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਹਫ਼ਤੇ, ਰਾਸ਼ਟਰੀ ਡੇਅਰੀ ਵਿਕਾਸ ਬੋਰਡ ਨਾਲ ਇੱਕ ਸਮਝੌਤੇ ’ਤੇ ਦਸਤਖਤ ਕੀਤੇ ਜਾਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦਿੱਲੀ ਵਿੱਚ ਡੇਅਰੀਆਂ ਤੋਂ ਗੋਹਾ ਯਮੁਨਾ ਨਦੀ ਵਿੱਚ ਨਾ ਸੁੱਟਿਆ ਜਾਵੇ। ਸ਼ਾਹ ਨੇ ਇਸ ਗੱਲ ’ਤੇ ਵੀ ਚਾਨਣਾ ਪਾਇਆ ਕਿ ਯਮੁਨਾ ਦੀ ਸਫ਼ਾਈ ਲਈ 129 ਸੀਵੇਰਜ ਟ੍ਰੀਟਮੈਂਟ ਪਲਾਂਟ ਚਾਲੂ ਹਨ ਅਤੇ 29 ਹੋਰਾਂ ’ਤੇ ਕੰਮ ਚੱਲ ਰਿਹਾ ਹੈ। -ਪੀਟੀਆਈ

Advertisement
×