ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ

ਦਿੱਲੀ ਨਗਰ ਨਿਗਮ ਦੇ 12 ਵਾਰਡਾਂ ਵਿੱਚ ਜ਼ਿਮਨੀ ਚੋਣ ਲਈ ਉਮੀਦਵਾਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਦੌਰਾਨ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਪੈਂਤੜੇ ਵਰਤੇ ਜਾ...
Advertisement

ਦਿੱਲੀ ਨਗਰ ਨਿਗਮ ਦੇ 12 ਵਾਰਡਾਂ ਵਿੱਚ ਜ਼ਿਮਨੀ ਚੋਣ ਲਈ ਉਮੀਦਵਾਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਦੌਰਾਨ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਪੈਂਤੜੇ ਵਰਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜਿਨ੍ਹਾਂ 12 ਸੀਟਾਂ ’ਤੇ ਉਪ ਚੋਣਾਂ ਹੋ ਰਹੀਆਂ ਹਨ ਉਨ੍ਹਾਂ ਵਿੱਚੋਂ ਪਹਿਲਾਂ ਭਾਜਪਾ ਕੋਲ ਨੌਂ ਸੀਟਾਂ ਸਨ ਅਤੇ ‘ਆਪ’ ਕੋਲ ਤਿੰਨ ਸੀਟਾਂ ਸਨ। ਉਪ ਚੋਣਾਂ ਲਈ ਵੋਟਿੰਗ 30 ਨਵੰਬਰ ਨੂੰ ਹੋਵੇਗੀ। 3 ਦਸੰਬਰ ਨੂੰ ਨਤੀਜੇ ਆਉਣਗੇ। ਸਿਆਸੀ ਮਾਹਿਰਾਂ ਦੇ ਅਨੁਸਾਰ ਬਿਹਾਰ ਮੂਲ ਦੇ ਵੋਟਰ ਇਨ੍ਹਾਂ 12 ਸੀਟਾਂ ਵਿੱਚੋਂ ਚਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸੰਗਮ ਵਿਹਾਰ, ਦੱਖਣੀ ਪੁਰੀ, ਅਸ਼ੋਕ ਵਿਹਾਰ ਅਤੇ ਵਿਨੋਦ ਨਗਰ ਅਤੇ ਕਈ ਹੋਰ ਇਲਾਕੇ ਬਿਹਾਰੀ ਬਹੁ ਗਿਣਤੀ ਵੋਟਰਾਂ ਦੇ ਅਸਰ ਹੇਠ ਹਨ। ਇਸ ਲਈ ਬਿਹਾਰ ਚੋਣ ਨਤੀਜੇ ਭਾਜਪਾ ਲਈ ਇੱਕ ਸਕਾਰਾਤਮਕ ਮਾਹੌਲ ਪੈਦਾ ਕਰ ਸਕਦੇ ਹਨ।

ਕਾਂਗਰਸ ਪ੍ਰਧਾਨ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ

Advertisement

ਦਿੱਲੀ ਕਾਂਗਰਸ ਪ੍ਰਧਾਨ ਦੇਵੇਂਦਰ ਯਾਦਵ ਨੇ ਦਿੱਲੀ ਦੇ ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਦਿੱਲੀ ਨਗਰ ਨਿਗਮ (ਐੱਮ ਸੀ ਡੀ) ਉਪ ਚੋਣ ਲਈ ਅਸ਼ੋਕ ਵਿਹਾਰ ਦੀ ਵੋਟਰ ਸੂਚੀ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਹੈ। ਦੇਵੇਂਦਰ ਯਾਦਵ ਨੇ ਪੱਤਰ ਵਿੱਚ ਲਿਖਿਆ, ‘‘ਮੈਂ ਵੋਟਰ ਸੂਚੀ ਵਿੱਚ ਬੇਨਿਯਮੀਆਂ ਨੂੰ ਉਜਾਗਰ ਕਰਨਾ ਚਾਹੁੰਦਾ ਹਾਂ। ਇਹ ਵਜ਼ੀਰਪੁਰ ਉਦਯੋਗਿਕ ਖੇਤਰ ਹੈ। ਜ਼ਿਆਦਾਤਰ ਮਜ਼ਦੂਰ ਇੱਥੇ ਰਹਿੰਦੇ ਹਨ, ਜਿਸ ਦਾ ਸਪੱਸ਼ਟ ਅਰਥ ਹੈ ਕਿ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਮਜ਼ਦੂਰਾਂ ਦੇ ਵੋਟਿੰਗ ਅਧਿਕਾਰ ਨੂੰ ਖੋਹ ਲਿਆ ਗਿਆ ਹੈ। ਰਾਹੁਲ ਗਾਂਧੀ ਨੇ ਕਮਿਸ਼ਨ ਦੇ ਕੰਮ ਬਾਰੇ ਵਾਰ-ਵਾਰ ਸਵਾਲ ਉਠਾਏ ਹਨ। ਹੁਣ ਸਾਨੂੰ ਸਾਰਿਆਂ ਨੂੰ ਆਪਣੀ ਆਵਾਜ਼ ਚੁੱਕਣ ਦੀ ਲੋੜ ਹੈ।’’

Advertisement
Show comments