ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰਦੁਆਰੇ ’ਚ ਕੈਂਸਰ ਜਾਗਰੂਕਤਾ ਕੈਂਪ

ਪੱਤਰ ਪ੍ਰੇਰਕ ਨਵੀਂ ਦਿੱਲੀ, 2 ਜੁਲਾਈ ਗੁਰਦੁਆਰਾ ਰਾਜੌਰੀ ਗਾਰਡਨ ਸਥਿਤ ਮਿਨੀ ਹਸਪਤਾਲ ਵਿੱਚ ਅੱਜ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਖਾਸਕਰ ਔਰਤਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ...
ਕੈਂਪ ਦਾ ਨਿਰੀਖਣ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ।
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 2 ਜੁਲਾਈ

Advertisement

ਗੁਰਦੁਆਰਾ ਰਾਜੌਰੀ ਗਾਰਡਨ ਸਥਿਤ ਮਿਨੀ ਹਸਪਤਾਲ ਵਿੱਚ ਅੱਜ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਖਾਸਕਰ ਔਰਤਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ ਤੇ ਸਤਨਾਮ ਸਿੰਘ ਬਜਾਜ ਨੇ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ| ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਮੈਮੋਗ੍ਰਾਫੀ ਰਾਹੀਂ ਪਹਿਲਾਂ ਹੀ ਜਾਂਚ ਕਰ ਲਈ ਜਾਂਦੀ ਹੈ ਕਿ ਭਵਿੱਖ ਵਿੱਚ ਵਿਅਕਤੀ ਨੂੰ ਕੈਂਸਰ ਹੋਣ ਦੀ ਸੰਭਾਵਨਾ ਤਾਂ ਨਹੀਂ ਹੈ। ਜੇ ਕਿਸੇ ਦੇ ਅੰਦਰ ਕੈਂਸਰ ਦੇ ਲੱਛਣ ਪਾਏ ਜਾਂਦੇ ਹਨ ਤਾਂ ਇਸ ਨੂੰ ਸ਼ੁਰੂ ਵਿੱਚ ਹੀ ਖ਼ਤਮ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 600 ਦੇ ਕਰੀਬ ਔਰਤਾਂ ਦੀ ਜਾਂਚ ਦੌਰਾਨ 25 ਤੋਂ 30 ਔਰਤਾਂ ਵਿੱਚ ਕੈਂਸਰ ਦੇ ਲੱਛਣ ਪਾਏ ਗਏ ਹਨ।

Advertisement
Tags :
ਕੈਂਸਰਕੈਂਪਗੁਰਦੁਆਰੇਜਾਗਰੂਕਤਾ
Show comments