DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Cancer Medicine Price: ਕੈਂਸਰ ਦੀਆਂ ਦਵਾਈਆਂ ਵਾਂਗ ਹੋਰ ਦਵਾਈਆਂ ਦੇ ਮੁਨਾਫ਼ੇ ’ਤੇ ਹੱਦ ਕਿਉਂ ਨਹੀਂ: ਸੁਪਰੀਮ ਕੋਰਟ

ਸਰਵਉਚ ਅਦਾਲਤ ਵਲੋਂ ਕੇਂਦਰ ਦੇ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ; ਦਵਾਈਆਂ ਦੀਆਂ ਕੀਮਤਾਂ ਤੈਅ ਕਰਨ ਬਾਰੇ 27 ਅਕਤੂਬਰ ਤੱਕ ਨੀਤੀ ਬਣਾਉਣ ਲਈ ਕਿਹਾ

  • fb
  • twitter
  • whatsapp
  • whatsapp
Advertisement

Cancer Medicine Price: ਸੁਪਰੀਮ ਕੋਰਟ ਨੇ ਕੈਂਸਰ ਦੀਆਂ ਦਵਾਈਆਂ ਦੇ ਵੱਧ ਭਾਅ ਅਤੇ ਉਨ੍ਹਾਂ ’ਤੇ ਵਸੂਲੇ ਜਾਂਦੇ ਮੁਨਾਫ਼ੇ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇ ਕੈਂਸਰ ਦੀਆਂ ਦਵਾਈਆਂ ’ਤੇ ਵਪਾਰਕ ਮੁਨਾਫ਼ੇ ਦੀ ਹੱਦ ਵੱਧ ਤੋਂ ਵੱਧ ਪ੍ਰਚੂਨ ਕੀਮਤ ਦਾ 30 ਫ਼ੀਸਦੀ ਤੈਅ ਕੀਤੀ ਜਾ ਸਕਦੀ ਹੈ ਤਾਂ ਹੋਰ ਦਵਾਈਆਂ ਲਈ ਅਜਿਹਾ ਕਿਉਂ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕੇਂਦਰ ਦੇ ਜਵਾਬ ਨੂੰ ਨਾਕਾਫ਼ੀ ਦੱਸਦਿਆਂ ਕਿਹਾ ਕਿ ਇਸ ਵਿੱਚ ਮਰੀਜ਼ਾਂ ਦੇ ਫ਼ਾਇਦੇ ਲਈ ਖ਼ੁਸ਼ ਹੋਣ ਵਾਲੀ ਕੋਈ ਖ਼ਾਸ ਗੱਲ ਨਹੀਂ ਹੈ।

ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ 11 ਰੁਪਏ ਦੀ ਲਾਗਤ ਵਾਲੀ ਡਰਿੱਪ ਬਾਜ਼ਾਰ ਵਿੱਚ 270 ਰੁਪਏ ਵਿੱਚ ਵੇਚੀ ਜਾ ਰਹੀ ਹੈ। ਬੈਂਚ ਨੇ ਸਵਾਲ ਕੀਤਾ ਕਿ ਕਿਸੇ ਦਵਾਈ ਨੂੰ ਉਸ ਦੀ ਅਸਲ ਲਾਗਤ ਤੋਂ ਕਈ ਗੁਣਾ ਵੱਧ ਕੀਮਤ ’ਤੇ ਵੇਚਣ ਦੀ ਇਜਾਜ਼ਤ ਕਿਵੇਂ ਦਿੱਤੀ ਜਾ ਸਕਦੀ ਹੈ।

Advertisement

ਦਵਾਈਆਂ ਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਨੀਤੀ ਬਣਾਉਣ ਦੇ ਨਿਰਦੇਸ਼

ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੈਂਸਰ ਦੀਆਂ ਦਵਾਈਆਂ ਦੇ ਵਪਾਰਕ ਮੁਨਾਫ਼ੇ ਦੀ ਹੱਦ 30 ਫ਼ੀਸਦੀ ਕਰਨ ਨਾਲ ਮਰੀਜ਼ਾਂ ਨੂੰ ਸਾਲਾਨਾ ਲਗਪਗ 2,500 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ ਦਵਾਈਆਂ ਦੀਆਂ ਕੀਮਤਾਂ ਦੁਨੀਆ ਵਿੱਚ ਸਭ ਤੋਂ ਘੱਟ ਹਨ।

Advertisement

ਬੈਂਚ ਨੇ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੀਮਤਾਂ ’ਤੇ ਕਾਬੂ ਵਾਲੀਆਂ ਦਵਾਈਆਂ ਮਰੀਜ਼ਾਂ ਤੱਕ ਪਹੁੰਚਣ। ਜੇ ਅਜਿਹਾ ਨਹੀਂ ਹੁੰਦਾ ਤਾਂ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ। ਅਦਾਲਤ ਨੇ ਦਿਲ ਵਿੱਚ ਲਗਾਏ ਜਾਣ ਵਾਲੇ ਸਟੰਟ ਦੀ ਮਿਸਾਲ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਬਣੇ ਸਟੰਟ ਦੀ ਲਾਗਤ ਲਗਪਗ 5,000 ਰੁਪਏ ਹੈ ਪਰ ਹਸਪਤਾਲ ਇਸ ਲਈ 25,000 ਰੁਪਏ ਤੋਂ ਵੱਧ ਵਸੂਲਦੇ ਹਨ।

27 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਕੇਂਦਰ ਨੇ ਅਦਾਲਤ ਨੂੰ ਦਵਾਈਆਂ ਦੀਆਂ ਕੀਮਤਾਂ ਤੈਅ ਕਰਨ ਦੀ ਮੌਜੂਦਾ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਸਰਕਾਰ ਮੁਤਾਬਕ, ਜ਼ਰੂਰੀ ਦਵਾਈਆਂ ਦੀ ਕੌਮੀ ਸੂਚੀ ਵਿੱਚ 388 ਦਵਾਈਆਂ ਅਤੇ 900 ਤੋਂ ਵੱਧ ਦਵਾਈਆਂ ਦੇ ਰੂਪ ਸ਼ਾਮਲ ਹਨ। ਹੁਣ ਤੱਕ 935 ਦਵਾਈਆਂ ਦੇ ਰੂਪਾਂ ਦੀ ਵੱਧ ਤੋਂ ਵੱਧ ਕੀਮਤ ਤੈਅ ਕੀਤੀ ਜਾ ਚੁੱਕੀ ਹੈ।

ਬੈਂਚ ਨੇ ਤੁਸ਼ਾਰ ਮਹਿਤਾ ਨੂੰ ਦਵਾਈਆਂ ਦੀਆਂ ਕੀਮਤਾਂ ’ਤੇ ਹੱਦ ਤੈਅ ਕਰਨ ਸਬੰਧੀ ਠੋਸ ਪ੍ਰਬੰਧ ਪੇਸ਼ ਕਰਨ ਲਈ 27 ਅਕਤੂਬਰ ਤੱਕ ਦਾ ਸਮਾਂ ਦਿੱਤਾ। ਅਦਾਲਤ ਨੇ ਕਿਹਾ ਕਿ ਉਹ ਸਰਕਾਰ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੀ ਹੈ ਅਤੇ ਸਰਕਾਰ ਇਸ ਸਮੇਂ ਤੱਕ ਲੋੜੀਂਦੇ ਕਦਮ ਚੁੱਕੇ।

Advertisement
×