ਰਾਜਧਾਨੀ ਅਪਰਾਧ ਵਜੋਂ ਪ੍ਰਸਿੱਧ ਹੋਈ: ਅਨਿਲ ਕੁਮਾਰ

ਰਾਜਧਾਨੀ ਅਪਰਾਧ ਵਜੋਂ ਪ੍ਰਸਿੱਧ ਹੋਈ: ਅਨਿਲ ਕੁਮਾਰ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਾਂਗਰਸ ਦੇ ਸੂਬਾ ਪ੍ਰਧਾਨ ਅਨਿਲ ਗੁਪਤਾ।

ਪੱਤਰ ਪ੍ਰੇਰਕ

ਨਵੀਂ ਦਿੱਲੀ, 28 ਜਨਵਰੀ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਯਮੁਨਾ ਪਾਰ ਕਸਤੂਰਬਾ ਨਗਰ ਵਿੱਚ ਅੱਜ ਜਬਰ-ਜਨਾਹ ਪੀੜਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਭ੍ਰਿਸ਼ਟਾਚਾਰ ਅਤੇ ਜਬਰ-ਜਨਾਹ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਅੰਦੋਲਨ ਕਰਕੇ ਦਿੱਲੀ ਦੀ ਸੱਤਾ ਹਥਿਆ ਗਏ, ਉਨ੍ਹਾਂ ਦੇ ਸ਼ਾਸਨ ਵਿੱਚ ਔਰਤਾਂ ਵਿਰੁੱਧ ਅਪਰਾਧਾਂ ਦਾ ਗ੍ਰਾਫ ਇੰਨਾ ਵੱਧ ਗਿਆ ਹੈ ਕਿ ਦਿੱਲੀ ਜਬਰ-ਜਨਾਹ ਦੀ ਰਾਜਧਾਨੀ ਵਜੋਂ ਵਿਸ਼ਵ ਪ੍ਰਸਿੱਧ ਹੋ ਗਈ ਹੈ। ਅਨਿਲ ਕੁਮਾਰ ਨੇ ਪੀੜਤਾ ਦੇ ਪਿਤਾ ਅਤੇ ਭੈਣ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਪਰਿਵਾਰ ਨਾਲ ਖੜ੍ਹੀ ਹੈ। ਸੂਬਾ ਪ੍ਰਧਾਨ ਨੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਵੀ ਕੀਤੀ।

ਉਨ੍ਹਾਂ ਮੰਗ ਕੀਤੀ ਕਿ ਪੁਲੀਸ ਪੀੜਤਾ ਸਮੇਤ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦਾ ਪ੍ਰਬੰਧ ਕਰੇ ਅਤੇ ਦਿੱਲੀ ਸਰਕਾਰ ਪੀੜਤ ਨੂੰ ਸਰਕਾਰੀ ਨੌਕਰੀ ਦੇਵੇ, ਜੇਕਰ ਦਿੱਲੀ ਸਰਕਾਰ ਨੌਕਰੀ ਨਹੀਂ ਦਿੰਦੀ ਤਾਂ ਦਿੱਲੀ ਕਾਂਗਰਸ ਪੀੜਤ ਲਈ ਪ੍ਰਾਈਵੇਟ ਸੈਕਟਰ ਵਿੱਚ ਨੌਕਰੀ ਦਾ ਪ੍ਰਬੰਧ ਕਰੇੇ|

ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਨੂੰ ਦਿੱਲੀ ਪੁਲੀਸ ਦੇ ਨਾਲ-ਨਾਲ ਮੁੱਖ ਮੰਤਰੀ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਉਹ ਪਹਿਲਾਂ ਦਿੱਲੀ ਦੀ ਸਥਿਤੀ ਨੂੰ ਠੀਕ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਸ਼ਾਸਨ ‘ਚ ਦਿੱਲੀ ‘ਚ ਅਪਰਾਧਿਕ ਮਾਮਲੇ ਸਿਖਰਾਂ ‘ਤੇ ਹਨ ਅਤੇ ਦਿੱਲੀ ‘ਚ ਕਾਨੂੰਨ ਵਿਵਸਥਾ ਢਹਿ ਗਈ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਸੀਸੀਟੀਵੀ ਕੈਮਰੇ ਲਗਾਉਣ ਦੇ ਬਾਵਜੂਦ ਦਿੱਲੀ ਵਿੱਚ ਅਪਰਾਧ ਦਾ ਗ੍ਰਾਫ ਵੱਧ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All