ਉਗਰਾਹਾਂ ਵੱਲੋਂ ਕੈਪਟਨ ਦੀ ਨਿਖੇਧੀ

ਉਗਰਾਹਾਂ ਵੱਲੋਂ ਕੈਪਟਨ ਦੀ ਨਿਖੇਧੀ

ਪੱਤਰ ਪ੍ਰੇਰਕ

ਨਵੀਂ ਦਿੱਲੀ, 18 ਸਤੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਟਿਕਰੀ ਬਾਰਡਰ ’ਤੇ ਕਿਹਾ ਕਿ ਪਿਛਲੇ ਦਿਨਾਂ ਦੇ ਵਿੱਚ ਕੇਂਦਰ ਦੇ ਇਸ਼ਾਰੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਾਰਪੋਰੇਟਾਂ ਦੇ ਖੋਲ੍ਹੇ ਹੋਏ ਲੁੱਟ ਦੇ ਕੇਂਦਰ ਟੌਲ ਪਲਾਜ਼ੇ , ਸ਼ਾਪਿੰਗ ਮਾਲ , ਸੈਲੋ ਗੁਦਾਮ , ਪੈਟਰੋਲ ਪੰਪਾਂ ਦੀ ਘੇਰਾਬੰਦੀ ਛੱਡ ਦੇਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਪੰਜਾਬ ਦਾ ਆਰਥਿਕ ਨੁਕਸਾਨ ਹੁੰਦਾ ਹੈ ਪਰ ਅਸੀਂ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਣਾ ਚਾਹੁੰਦੇ ਹਾਂ ਕੀ ਇਹ ਲੁੱਟ ਦੇ ਅੱਡੇ ਜੋ ਪੰਜਾਬ ਵਿੱਚ ਉਸਾਰੇ ਗਏ ਹਨ ਪੰਜਾਬ ਸਰਕਾਰ ਦੇ ਹਨ ? ਜੇ ਪੰਜਾਬ ਸਰਕਾਰ ਦੇ ਹਨ ਤਾਂ ਮੰਨਿਆ ਜਾ ਸਕਦਾ ਹੈ ਕਿ ਪੰਜਾਬ ਦੀ ਆਰਥਿਕਤਾ ਦਾ ਨੁਕਸਾਨ ਹੁੰਦਾ ਹੈ। ਇਹ ਸਰਾਸਰ ਝੂਠ ਹੈ ਕਿਉਂਕਿ ਇਹ ਸਾਰੇ ਕਾਰਪੋਰੇਟ ਸੈਂਟਰ ਅਡਾਨੀ ,ਅੰਬਾਨੀ ,ਰਿਲਾਇੰਸ,ਵਾਲਮਾਰਟ ਦੇ ਹਨ ਉਨ੍ਹਾਂ ਦਾ ਨੁਕਸਾਨ ਤਾਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਗੋਂ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ’ਤੇ ਲੋਕਾਂ ਦੀ ਹੋ ਰਹੀ ਲੁੱਟ ਨੂੰ ਬਚਾਇਆ ਹੈ ਅਤੇ ਸ਼ਾਪਿੰਗ ਮਾਲਾਂ ਨੂੰ ਬੰਦ ਕਰਵਾ ਕੇ ਛੋਟੇ ਦੁਕਾਨਦਾਰ ਨੂੰ ਜ਼ਰੂਰ ਫਾਇਦਾ ਹੋਇਆ ਹੈ। ਜਦੋਂ ਹਰੀ ਕ੍ਰਾਂਤੀ ਦੇ ਨਾਅਰੇ ਹੇਠ ਪੰਜਾਬ ਸਮੇਤ ਭਾਰਤ ਦੇ ਵਿੱਚ ਇਨ੍ਹਾਂ ਸਾਮਰਾਜੀ ਕਾਰਪੋਰੇਟ ਘਰਾਣਿਆਂ ਨੇ ਆਪਣਾ ਸਾਜ਼ੋ ਸਾਮਾਨ ਸਰਕਾਰ ਦੁਆਰਾ ਰੱਖੇ ਗਰਾਮ ਸੇਵਕਾਂ ਰਾਹੀਂ ਵੇਚਣਾ ਸ਼ੁਰੂ ਕੀਤਾ ਤਾਂ ਉਸ ਤੋਂ ਬਾਅਦ ਲਗਾਤਾਰ ਭਾਰਤ ਦੇ ਵਿੱਚ ਇਨ੍ਹਾਂ ਕੰਪਨੀਆਂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕੀਤੇ ਹਨ। ਇਸ ਖੇਤੀ ਅੰਦੋਲਨ ਨੇ ਹੁਣ ਕਾਰਪੋਰੇਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਦੀ ਪਛਾਣ ਕੀਤੀ ਹੈ ਇਸ ਕਰਕੇ ਸਾਨੂੰ ਸਾਂਝੇ ਦੁਸ਼ਮਣ ਦੀ ਪਛਾਣ ਹੋਈ ਹੈ ਅਤੇ ਇਸ ਦੇ ਖ਼ਿਲਾਫ਼ ਸਾਰਿਆਂ ਨੂੰ ਇਕੱਠੇ ਹੋ ਕੇ ਲੜਨ ਦੀ ਲੋੜ ਹੈ।

ਸਿੰਘੂ ਹੱਦ ’ਤੇ ਬੰਨ੍ਹਿਆ ਇਨਕਲਾਬੀ ਰੰਗ

ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਬਾਰਡਰ ਦੀ ਮੁੱਖ ਸਟੇਜ ’ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਸਟੇਜ ਪ੍ਰੋਗਰਾਮ ਵਿੱਚ ਰੋਮੀ ਘੜਾਮੇਂ ਵਾਲ਼ਾ ਤੇ ਸਾਥੀਆਂ ਨੇ ਕਮਾਲ ਦੀ ਇਨਕਲਾਬੀ ਹਾਜ਼ਰੀ ਲਵਾਈ। ਸਟੇਜ ਸੰਚਾਲਕ ਜਸਵੀਰ ਸਿੰਘ ਬੁੱਢਣਪੁਰ ਦੀ ਕਵਿਤਾ ‘ਕੁਦਰਤ ਤੇ ਕਿਰਸਾਨੀ’ ਨਾਲ਼ ਸ਼ੁਰੂਆਤ ਤੋਂ ਬਾਅਦ ਰੋਮੀ ਨੇ ਮਾਈਕ ਸੰਭਾਲਦਿਆਂ ਹੀ ਲਗਾਤਾਰ ਸਵਾ ਘੰਟਾ ਆਪਣੀਆਂ ਬੀਰ-ਰਸੀ ਤੇ ਵਿਅੰਗਮਈ ਰਚਨਾਵਾਂ ਦੀ ਝੜੀ ਲਾਈ ਰੱਖੀ। ਭਗਤ ਸਿੰਘ ਦੀ ਸੋਚ, ਉੱਠੀਂ ਉੱਠੀਂ ਵੇ ਭਗਤ ਸਿਆਂ, ਛੁਣਛੁਣੇ ਵਿਕਣੇ ਆਏ, ਜੁਮਲੇ ਲੈ ਲਉ ਜੁਮਲੇ, ਅਜੌਕਾ ਛੱਲਾ, ਇਨਕਲਾਬ ਜ਼ਿੰਦਾਬਾਦ, ਇੰਡੀਆ ਦੀ ਕਿਸਮਤ ਆਦਿ ਗੀਤ ਸਰੋਤਿਆਂ ਨੂੰ ਤਾੜੀਆਂ, ਨਾਹਰੇ ਤੇ ਜੈਕਾਰੇ ਗੂੰਜਾਉਣ ਲਈ ਮਜ਼ਬੂਰ ਕਰਦੇ ਰਹੇ। ਪ੍ਰੋਗਰਾਮ ਤੋਂ ਪਹਿਲਾਂ ਤੇ ਬਾਅਦ ਵਿੱਚ ਰਣਬੀਰ ਕੌਰ ਬੱਲ ਯੂ.ਐੱਸ.ਏ. ਕੌਮਾਂਤਰੀ ਚੇਅਰਪਰਸਨ ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਵਿਸ਼ੇਸ਼ ਤੌਰ ’ਤੇ ਇਨਕਲਾਬੀ ਸਾਹਿਤ ਭਿਜਵਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All