ਨਵੀਂ ਦਿੱਲੀ, 23 ਅਕਤੂਬਰ
ਉੱਤਰੀ ਦਿੱਲੀ ਦੇ ਅਲੀਪੁਰ ਇਲਾਕੇ ਵਿੱਚ ਅੱਜ ਕਾਰ ’ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਝੁਲਸਣ ਮਗਰੋਂ ਮੌਤ ਹੋ ਗਈ ਹੈ। ਇਸ ਸਬੰਧੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੱਤ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਫਾਇਰ ਵਿਭਾਗ ਦੀਆਂ ਤਿੰਨ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਦੇਰ ਬਾਅਦ ਅੱਗ ’ਤੇ ਕਾਬੂ ਪਾ ਲਿਆ ਸੀ। ਇਸ ਦੌਰਾਨ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਾਰ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਸਕੀ, ਪਰ ਪੁਲੀਸ ਪਛਾਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ