DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੀਅਰ ਗਾਈਡੈਂਸ ਫੇਅਰ

ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਪੁੱਜਣਗੇ ਵੱਖ-ਵੱਖ ਸੰਸਥਾਵਾਂ ਤੋਂ ਕਰੀਬ 50 ਮਾਹਿਰ

  • fb
  • twitter
  • whatsapp
  • whatsapp
featured-img featured-img
ਕਰੀਅਰ ਗਾਈਡੈਂਸ ਕੈਂਪ ਵਿੱਚ ਪੁੱਜੇ ਵਿਦਿਆਰਥੀ। -ਫੋਟੋ: ਦਿਓਲ
Advertisement

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਕਰਨ ਲਈ ਦੋ ਰੋਜ਼ਾ ਕਰੀਅਰ ਗਾਈਡੈਂਸ ਫੇਅਰ ਦਾ ਉਦਘਾਟਨ ਕੀਤਾ ਗਿਆ। ਇਹ ਕਰੀਅਰ ਗਾਈਡੈਂਸ ਫੇਅਰ ਨੌਜਵਾਨ ਪੀੜ੍ਹੀ ਨੂੰ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਵੱਲ ਮਹੱਤਵਪੂਰਨ ਉਪਰਾਲਾ ਸਾਬਤ ਹੋ ਰਿਹਾ ਹੈ।

ਇਸ ਮੌਕੇ ਆਪਣੇ ਸੰਬੋਧਨ ਕਰਦਿਆਂ ਸ੍ਰੀ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹਰ ਸਾਲ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਕੈਂਪ ਲਾਉਣਾ ਲਾਭਦਾਇਕ ਸਾਬਤ ਹੋ ਰਿਹਾ ਹੈ। ਅਜਿਹੇ ਮੰਚ ਹਜ਼ਾਰਾਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀ ਤਕਨਾਲੋਜੀ ਅਤੇ ਨਵੀਂ ਸੋਚ ਦਾ ਯੁੱਗ ਹੈ। ਇੱਕ ਸਮਾਂ ਸੀ ਜਦੋਂ ਇੰਜਨੀਅਰਿੰਗ ਦੇ ਖੇਤਰ ਨੂੰ ਸਭ ਤੋਂ ਵੱਡੀ ਤਰਜੀਹ ਮਿਲਦੀ ਸੀ, ਫਿਰ ਆਈ ਟੀ ਖੇਤਰ ਨੇ ਆਪਣੀ ਪਛਾਣ ਬਣਾਈ, ਪਰ ਹੁਣ ਸਮਾਂ ਲਗਾਤਾਰ ਬਦਲ ਰਿਹਾ ਹੈ। ਅਧਿਆਪਕਾਂ ਨੂੰ ਵੀ ਸਮੇਂ ਦੇ ਨਾਲ ਖ਼ੁਦ ਨੂੰ ਅਪਡੇਟ ਕਰਨਾ ਪੈਂਦਾ ਹੈ। ਇਸ ਮੌਕੇ ’ਤੇ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਕਰੀਅਰ ਗਾਈਡੈਂਸ ਫੇਅਰ ਵਿੱਚ ਲਗਪਗ 50 ਤੋਂ ਵੱਧ ਪ੍ਰਸਿੱਧ ਯੂਨੀਵਰਸਿਟੀਆਂ, ਕਾਲਜਾਂ, ਮੈਨੇਜਮੈਂਟ ਇੰਸਟੀਚਿਊਸ਼ਨਾਂ ਅਤੇ ਆਈ ਆਈ ਟੀਜ਼ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਅਤੇ ਯੋਗਤਾ ਅਨੁਸਾਰ ਭਵਿੱਖ ਦੀ ਚੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਨ।

Advertisement

ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ

ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਪਿਛਲੇ ਤਿੰਨ ਸਾਲ ਤੋਂ ਇਹ ਕੈਂਪ ਲਗਾ ਰਹੀ ਹੈ। ਇਨ੍ਹਾਂ ਕੈਂਪਾਂ ਵਿੱਚ ਹਰ ਸਾਲ ਗਾਈਡੈਂਸ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਨ੍ਹਾਂ ਕੈਂਪਾਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਨਿੱਤ ਬਦਲ ਰਹੇ ਸਿੱਖਿਆ ਦੇ ਪੱਧਰ ਅਤੇ ਕਰੀਅਰ ਦੇ ਵਿਕਲਪਾਂ ਬਾਰੇ ਗਿਆਨ ਹਾਸਲ ਕਰਦੇ ਹਨ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਮੁਖੀ, ਸਟਾਫ ਮੈਂਬਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।

Advertisement

Advertisement
×