ਨਵੀਂ ਦਿੱਲੀ, 1 ਅਪਰੈਲ
ਦਿੱਲੀ ਪੁਲੀਸ ਨੇ ਅੱਜ ਇਥੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਹੋਏ ਕਥਿਤ ਹਮਲੇ ਦਾ ਖ਼ੁਦ ਨੋਟਿਸ ਲਿਆ ਹੈ ਅਤੇ ਐੱਫਆਈਆਰ ਦਰਜ ਕੀਤੀ ਹੈ। ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਨੇ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੀਤੀ ਗਈ ਟਿੱਪਣੀ ਦੇ ਵਿਰੋਧ ‘ਚ ਸ੍ਰੀ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਕਥਿਤ ਤੌਰ ‘ਤੇ ਭੰਨਤੋੜ ਕੀਤੀ। ਦਿੱਲੀ ਪੁਲੀਸ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਸੰਜੇ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਅਤੇ ਮੁੱਖ ਸੜਕਾਂ ‘ਤੇ ਲੱਗੇ ਕੈਮਰਿਆਂ ਤੋਂ ਲੈ ਕੇ ਸੀਸੀਟੀਵੀ ਫੁਟੇਜ ਸਮੇਤ ਸਾਰੇ ਸਬੂਤਾਂ ਨੂੰ ਸੰਭਾਲਿਆ ਗਿਆ ਹੈ।