ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਕਦੀ ਵਿਵਾਦ: ਜਸਟਿਸ ਵਰਮਾ ਨੇ ਸੁਪਰੀਮ ਕੋਰਟ ਨੂੰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ

ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਨਕਦੀ ਲੱਭਣ ਬਾਰੇ ਵਿਵਾਦ ਵਿੱਚ ਉਨ੍ਹਾਂ ਨੂੰ ਦੁਰਵਿਹਾਰ ਦਾ ਦੋਸ਼ੀ ਠਹਿਰਾਉਣ ਵਾਲੀ...
Advertisement

ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਨਕਦੀ ਲੱਭਣ ਬਾਰੇ ਵਿਵਾਦ ਵਿੱਚ ਉਨ੍ਹਾਂ ਨੂੰ ਦੁਰਵਿਹਾਰ ਦਾ ਦੋਸ਼ੀ ਠਹਿਰਾਉਣ ਵਾਲੀ ਅੰਦਰੂਨੀ ਜਾਂਚ ਪੈਨਲ ਦੀ ਰਿਪੋਰਟ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਹੈ।

ਜਸਟਿਸ ਵਰਮਾ ਲਈ ਮਾਮਲੇ ਦਾ ਜ਼ਿਕਰ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਮੁੱਖ ਜੱਜ ਬੀ.ਆਰ. ਗਵਈ ਨੇ ਕਿਹਾ, "ਇੱਕ ਬੈਂਚ ਦਾ ਗਠਨ ਕਰਨਾ ਹੋਵੇਗਾ।" ਮੁੱਖ ਜੱਜ ਇੱਕ ਬੈਂਚ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿੱਚ ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਜੌਏਮਾਲਿਆ ਬਾਗਚੀ ਵੀ ਸ਼ਾਮਲ ਸਨ।

Advertisement

ਸਿੱਬਲ ਨੇ ਬੈਂਚ ਨੂੰ ਮਾਮਲੇ ਨੂੰ ਜਲਦੀ ਤੋਂ ਜਲਦੀ ਸੂਚੀਬੱਧ ਕਰਨ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਪਟੀਸ਼ਨ ਵਿੱਚ ਕੁਝ ਸੰਵਿਧਾਨਕ ਮੁੱਦੇ ਚੁੱਕੇ ਹਨ।

ਵਰਮਾ ਨੇ ਭਾਰਤ ਦੇ ਤਤਕਾਲੀ ਚੀਫ ਜਸਟਿਸ ਸੰਜੀਵ ਖੰਨਾ ਵੱਲੋਂ ਕੀਤੀ 8 ਮਈ ਦੀ ਸਿਫਾਰਸ਼ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ ਸੰਸਦ ਨੂੰ ਉਨ੍ਹਾਂ ਵਿਰੁੱਧ ਮਹਾਂਦੋਸ਼ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ਸੀ।

ਜਸਟਿਸ ਵਰਮਾ ਦੇ ਘਰ ਤੋਂ ਨੋਟਾਂ ਦੇ ਸੜੇ ਹੋਏ ਬੰਡਲ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਪੈਨਲ ਨੇ 10 ਦਿਨਾਂ ਤੱਕ, 55 ਗਵਾਹਾਂ ਦੀ ਜਾਂਚ ਕੀਤੀ ਅਤੇ ਮੌਕੇ ਦਾ ਦੌਰਾ ਕੀਤਾ ਜੋ 14 ਮਾਰਚ ਨੂੰ ਰਾਤ ਲਗਭਗ 11.35 ਵਜੇ ਜਸਟਿਸ ਵਰਮਾ ਦੀ ਸਰਕਾਰੀ ਰਿਹਾਇਸ਼ 'ਤੇ ਲੱਗੀ ਸੀ। ਜਸਟਿਸ ਵਰਮਾ ਉਸ ਸਮੇਂ ਦਿੱਲੀ ਹਾਈ ਕੋਰਟ ਦੇ ਮੌਜੂਦਾ ਜੱਜ ਸਨ ਅਤੇ ਹੁਣ ਅਲਾਹਾਬਾਦ ਹਾਈ ਕੋਰਟ ਵਿੱਚ ਹਨ।

Advertisement
Tags :
Cash discovery rowJustice Varma