ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੁਲਾਈ
ਉਪ ਰਾਜਪਾਲ ਵੀਕੇ ਸਕਸੈਨਾ ਨੇ ‘ਆਪ’ ਵਿਧਾਇਕ ਅਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਅਮਾਨਤੁੱਲਾ ਖ਼ਾਨ ਖ਼ਿਲਾਫ਼ ਸੀਬੀਆਈ ਨੂੰ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਧਿਕਾਰਤ ਸੂਤਰਾਂ ਅਨੁਸਾਰ ਵਕਫ ਬੋਰਡ ਦੇ ਤਤਕਾਲੀ ਸੀਈਓ ਮਹਬਿੂਬ ਆਲਮ ਵਿਰੁੱਧ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਤੇ ਅਹੁਦਿਆਂ ਦੀ ਦੁਰਵਰਤੋਂ ਅਤੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਸਮੇਤ ਅਪਰਾਧਾਂ ਲਈ ਮੁਕੱਦਮੇ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਦਿੱਲੀ ਸਰਕਾਰ ਦੇ ਮਾਲ ਵਿਭਾਗ ਦੇ ਉਪ ਮੰਡਲ ਮੈਜਿਸਟਰੇਟ (ਹੈੱਡਕੁਆਰਟਰ) ਨੇ ਨਵੰਬਰ 2016 ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਖਾਨ ਦੁਆਰਾ ਦਿੱਲੀ ਵਕਫ਼ ਬੋਰਡ ਵਿੱਚ ਵੱਖ-ਵੱਖ ਮੌਜੂਦਾ ਤੇ ਗੈਰ-ਮੌਜੂਦਾ ਅਹੁਦਿਆਂ ’ਤੇ ਮਨਮਾਨੀ ਅਤੇ ਗੈਰ-ਕਾਨੂੰਨੀ ਨਿਯੁਕਤੀਆਂ ਦਾ ਦੋਸ਼ ਲਗਾਇਆ ਗਿਆ ਸੀ।