ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਵੀਂ ਦਿੱਲੀ ਦੇ ਗੋਬਿੰਦਪੁਰੀ ਵਿੱਚ ਹੋਏ ਸਮਾਗਮ ਦਾ ਦ੍ਰਿਸ਼।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 28 ਜਨਵਰੀ

ਬਾਬਾ ਦੀਪ ਸਿੰਘ ਸੇਵਕ ਜਥੇ ਵੱਲੋਂ ਗੋਬਿੰਦਪੁਰੀ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਤੇ ਅੰਮ੍ਰਿਤ ਵੀ ਛਕਾਇਆ। ਸਮਾਗਮ ਵਿੱਚ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਸਥਾਨਕ ਸੰਗਤ ਨੇ ਹਾਜ਼ਰੀ ਭਰੀ। ਇਹ ਸਮਾਗਮ ਗੋਬਿੰਦਪੁਰੀ ਦੇ ਗੁਰੂ ਸਿੰਘ ਸਭਾ ਗਲੀ ਨੰਬਰ-7 ਵਿੱਚ ਕਰਵਾਇਆ ਗਿਆ। ਜਥੇ ਦੇ ਸ੍ਰਪਰਸਤ ਹਰਦਿੱਤ ਸਿੰਘ ਗੋਬਿੰਦਪੁਰੀ ਨੇ ਦੱਸਿਆ ਕਿ ਜਨਮ ਦਿਹਾੜੇ ਸਬੰਧੀ ਸਮਾਗਮ ਦੌਰਾਨ ਅੰਮ੍ਰਿਤਪਾਨ ਕਰਨ ਵਾਲੇ ਪ੍ਰਾਣੀਆਂ ਦੀ ਗਿਣਤੀ 15 ਸੀ। ਰਾਗੀਆਂ ਤੇ ਧਾਰਮਿਕ ਪ੍ਰਚਾਰਕਾਂ ਵੱਲੋਂ ਸੰਗਤ ਨੂੰ ਬਾਣੀ ਤੇ ਬਾਣੇ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਗਿਆ ਤੇ ਨਵੀਂ ਪੀੜ੍ਹੀ ਨੂੰ ਮਾਂ-ਬੋਲੀ, ਵਿਰਾਸਤ ਤੇ ਧਾਰਮਿਕ ਸਰਗਰਮੀਆਂ ਦੇ ਨਾਲ-ਨਾਲ ਸਮਾਜਕ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਜਥੇ ਦੇ ਪ੍ਰਧਾਨ ਰਵਿੰਦਰ ਸਿੰਘ ਤੇ ਜਨਰਲ ਸੱਕਤਰ ਸਤਿੰਦਰ ਸਿੰਘ ਸਮੇਤ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਹਿਯੋਗ ਦਿੱਤਾ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All