ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਨਵੰਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਕੀਰਤਨ ਸਮਾਗਮ ਵਿਚ ਭਾਈ ਇੰਦਰਪ੍ਰੀਤ ਸਿੰਘ ਸੋਹਾਣੇ ਵਾਲੇ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਸਰਬਜੀਤ ਸਿੰਘ ਲਾਡੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸਰਬਜੀਤ ਸਿੰਘ ਦੇ ਜਥਿਆਂ ਵੱਲੋਂ ਮਧੁਰ ਗੁਰਬਾਣੀ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਕਿਹਾ ਕਿ ਸਮੁੱਚੀ ਕਮੇਟੀ ਦੀ ਇਹ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਗੁਰੂ ਸਾਹਿਬਾਨਾਂ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤਾਂ ਦੇ ਜਨਮ ਦਿਹਾੜੇ ਵੀ ਮਨਾਏ ਜਾਣੇ ਚਾਹੀਦੇ ਹਨ ਤਾਂ ਕਿ ਸੰਗਤਾਂ ਨੂੰ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਭਗਤਾਂ ਦੀ ਬਾਣੀ ਬਾਰੇ ਵੀ ਪੂਰੀ ਜਾਣਕਾਰੀ ਮਿਲ ਸਕੇ।