
ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਪਰੈਲ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਚਾਰ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਅਡਾਨੀ ਬਾਰੇ ਪੁੱਛੇ ਗਏ ਸਵਾਲਾਂ ਤੋਂ ਭਾਜਪਾ ਦੀ ਕੇਂਦਰ ਸਰਕਾਰ ਇੰਨੀ ਘਬਰਾ ਗਈ ਹੈ ਕਿ ਉਸ ਦੇ ਭਾਸ਼ਣ ਦੀ ਸ਼ਬਦਾਵਲੀ ’ਚੋਂ ਅਡਾਨੀ ਦਾ ਨਾਂ ਅਤੇ ਉਸ ਨਾਲ ਜੁੜੇ ਬਿਆਨਾਂ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰ ਸਰਕਾਰ ਰਾਹੁਲ ਗਾਂਧੀ ਵੱਲੋਂ ਸੰਸਦ ’ਚ ਅਡਾਨੀ ’ਤੇ ਸਵਾਲ ਚੁੱਕਣ ਮਗਰੋਂ ਪੂਰੀ ਤਰ੍ਹਾਂ ਡਰ ਗਈ ਹੈ। ਇਸ ਤੋਂ ਬਚਣ ਲਈ ਸਰਕਾਰ ਨੇ ਰਾਹੁਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਆਗੂ ਅਡਾਨੀ ਮੁੱਦੇ ’ਤੇ ਇੰਨੇ ਡਰੇ ਹੋਏ ਹਨ ਕਿ ਜਦੋਂ ਰਾਹੁਲ ਗਾਂਧੀ ਕੋਈ ਟਿੱਪਣੀ ਕਰਦੇ ਹਨ ਤਾਂ ਪੂਰੀ ਕੈਬਨਿਟ ਜਵਾਬ ਦੇਣ ਲਈ ਅਡਾਨੀ ਦੇ ਬਚਾਅ ’ਚ ਆ ਜਾਂਦੀ ਹੈ। ਪਵਨ ਖੇੜਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੱਸੇ ਕਿ ਅਡਾਨੀ ਦੀਆਂ ਸ਼ੈੱਲ ਕੰਪਨੀਆਂ ਵਿੱਚ ਨਿਵੇਸ਼ ਕੀਤੇ ਗਏ 20 ਹਜ਼ਾਰ ਕਰੋੜ ਰੁਪਏ ਕਿਸ ਦੇ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ