ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਜੂਨ
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅਪੀਲ ਕੀਤੀ ਹੈ ਕਿ ਕੇਂਦਰ ਵੱਲੋਂ ਪੰਜਾਬ ਨੂੰ ਅਨਾਜ ਦੀ ਖਰੀਦ ਨਾਲ ਸਬੰਧਤ 2. 950 ਕਰੋੜ ਰੁਪਏ ਦੀ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿੱਤੀ ਸਿਹਤ ਨੂੰ ਕੇਂਦਰ ਵੱਲੋਂ ਬਹਾਲ ਕਰਨ ਦੀ ਲੋੜ ਹੈ। ਸ੍ਰੀ ਸਾਹਨੀ ਨੇ ਕਿਹਾ ਕਿ ਸਾਉਣੀ ਅਤੇ ਹਾੜ੍ਹੀ ਦੇ ਪਿਛਲੇ ਦੋ ਸੀਜ਼ਨਾਂ ਦਾ ਖਰੀਦ ਖਰਚਾ 1200 ਕਰੋੜ ਰੁਪਏ ਹੈ ਤੇ ਇਸ ਤੋਂ ਇਲਾਵਾ 1750 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਦੇ ਬਕਾਇਆ ਹਨ। ਸ੍ਰੀ ਸਾਹਨੀ ਨੇ ਅੱਗੇ ਕਿਹਾ ਇਹ ਰਕਮ ਸੂਬਾ ਸਰਕਾਰ ਨੂੰ ਮਿਲਣ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤੀ ਨਾਲ ਅੱਗੇ ਤੋਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਕੇਂਦਰ ਬਕਾਇਆ ਰਾਸ਼ੀ ਨੂੰ ਜਲਦੀ ਜਾਰੀ ਕਰਨ ਬਾਰੇ ਵਿਚਾਰ ਕਰੇਗਾ।