DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਕੈਬਨਿਟ ਵੱਲੋਂ ਹਾੜ੍ਹੀ ਲਈ 24475 ਕਰੋੜ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ

ਨਵੀਂ ਦਿੱਲੀ, 18 ਸਤੰਬਰ Subsidy on P&K fertilisers: ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ 2024-25 ਦੇ ਹਾੜ੍ਹੀ ਦੇ ਸੀਜ਼ਨ ਵਾਸਤੇ 24475.53 ਕਰੋੜ ਰੁਪਏ ਦੀ ਸਬਸਿਡੀ ਦੇਣ ਲਈ ਮਨਜ਼ੂਰੀ ਦੇ ਦਿੱਤੀ ਹੈ ਤਾਂ...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 18 ਸਤੰਬਰ

Subsidy on P&K fertilisers: ਕੇਂਦਰੀ ਸਰਕਾਰ ਨੇ ਬੁੱਧਵਾਰ ਨੂੰ ਫਾਸਫੇਟ ਅਤੇ ਪੋਟਾਸ਼ (ਪੀ ਐਂਡ ਕੇ) ਆਧਾਰਤ ਖਾਦਾਂ ਲਈ 2024-25 ਦੇ ਹਾੜ੍ਹੀ ਦੇ ਸੀਜ਼ਨ ਵਾਸਤੇ 24475.53 ਕਰੋੜ ਰੁਪਏ ਦੀ ਸਬਸਿਡੀ ਦੇਣ ਲਈ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਫ਼ਸਲਾਂ ਲਈ ਇਹ ਜ਼ਰੂਰੀ ਤੱਤ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ ਉਤੇ ਮਿਲਦੇ ਰਹਿਣ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ।

Advertisement

ਇਸ ਸਬੰਧੀ ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ, ‘‘2024 ਦੇ ਹਾੜ੍ਹੀ ਸੀਜ਼ਨ ਲਈ ਸੰਭਾਵਿਤ ਬਜਟ ਲੋੜ ਅੰਦਾਜ਼ਨ 24475.53 ਕਰੋੜ ਰੁਪਏ ਰਹੇਗੀ।’’ ਦੱਸਣਯੋਗ ਹੈ ਕਿ ਪੀ ਐਂਡ ਕੇ ਖਾਦਾਂ ਲਈ ਸਬਸਿਡੀ 1 ਅਪਰੈਲ, 2010 ਤੋਂ ਲਾਗੂ ਐੱਨਬੀਐੱਸ ਸਕੀਮ ਤਹਿਤ ਦਿੱਤੀ ਜਾਂਦੀ ਹੈ।

ਬਿਆਨ ਵਿਚ ਕਿਹਾ ਗਿਆ ਹੈ, ‘‘ਖਾਦਾਂ ਅਤੇ ਹੋਰ ਵਸਤਾਂ ਜਿਵੇਂ ਯੂਰੀਆ, ਡੀਏਪੀ, ਐੱਮਓਪੀ ਅਤੇ ਸਲਫਰ ਦੀਆਂ ਕੌਮਾਂਤਰੀ ਕੀਮਤਾਂ ਦੇ ਹਾਲੀਆ ਰੁਝਾਨਾਂ ਨੂੰ ਦੇਖਦਿਆਂ ਸਰਕਾਰ ਨੇ ਪੀ ਐਂਡ ਕੇ ਖਾਦਾਂ ਉਤੇ 2024 ਦੇ ਹਾੜ੍ਹੀ ਸੀਜ਼ਨ ਲਈ ਐੱਨਬੀਐਸ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਕੀਤਾ ਹੈ।’’ -ਪੀਟੀਆਈ

Advertisement
×