ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੁੱਖ ਦੀ ਘੜੀ ਵਿੱਚ ਕੇਂਦਰ ਸਰਕਾਰ ਕਿਸਾਨਾਂ ਨਾਲ ਹੈ: ਕੇਂਦਰੀ ਖੇਤੀਬਾੜੀ ਮੰਤਰੀ

ਭਾਰੀ ਮੀਂਹ ਕਾਰਨ ਆਏ ਹੜ੍ਹਾਂ ਦੌਰਾਨ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਦੇ ਭਾਰੀ ਨੁਕਸਾਨ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਸੋਮਵਾਰਨ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ। ਉੱਚ ਅਧਿਕਾਰੀਆਂ ਨਾਲ ਮੀਟਿੰਗ...
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਫਾਈਲ ਫੋਟੋ।
Advertisement
ਭਾਰੀ ਮੀਂਹ ਕਾਰਨ ਆਏ ਹੜ੍ਹਾਂ ਦੌਰਾਨ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਖੇਤੀਬਾੜੀ ਵਾਲੀ ਜ਼ਮੀਨ ਦੇ ਭਾਰੀ ਨੁਕਸਾਨ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਸੋਮਵਾਰਨ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ।
ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਚੌਹਾਨ ਨੇ ਕਿਹਾ ਕਿ ਉਹ ਫਸਲਾਂ ਦੇ ਨੁਕਸਾਨ ਦਾ ਜ਼ਮੀਨੀ ਮੁਲਾਂਕਣ ਕਰਨ ਅਤੇ ਹੜ੍ਹਾਂ ਦੇ ਪ੍ਰਭਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ।

ਉਨ੍ਹਾਂ ਕਿਹਾ, ‘‘ਮੈਂ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਆਪਣੇ ਕਿਸਾਨ ਭਰਾਵਾਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਉਹ ਕਿਸੇ ਵੀ ਗੱਲ ’ਤੇ ਪਛਤਾਵਾ ਨਾ ਕਰਨ। ਸੰਕਟ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਹੈ। ਮੈਂ ਜਲਦੀ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਾਂਗਾ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਾਂਗਾ।’’

ਇਸ ਦੌਰਾਨ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਕੇਂਦਰੀ ਟੀਮ ਅੱਜ ਤੋਂ ਪੰਜਾਬ ਦਾ ਦੌਰਾ ਸ਼ੁਰੂ ਕਰੇਗੀ।

Advertisement

Advertisement
Show comments