ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਂਦਰ ਨੇ ਘੱਟਗਿਣਤੀ ਨੌਜਵਾਨਾਂ ਲਈ ਯੋਜਨਾਵਾਂ ਲਿਆਂਦੀਆਂ: ਰਿਜਿਜੂ

ਕੇਂਦਰ ਮੰਤਰੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿੱਚ ਤਿੰਨ ਲੈਬਾਰਟਰੀਆਂ ਦਾ ਕੀਤਾ ਉਦਘਾਟਨ
ਲੈਬਾਰਟਰੀ ਦਾ ਉਦਘਾਟਨ ਕਰਦੇ ਕੇਂਦਰੀ ਮੰਤਰੀ ਕਿਰਨ ਰਿਜਿਜੂ। -ਫੋਟੋ: ਦਿਓਲ
Advertisement

ਕੇਂਦਰੀ ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਵਿਚ ਘੱਟ ਗਿਣਤੀਆਂ ਦੇ ਨੌਜਵਾਨ ਵਰਗ ਨੂੰ ਸਕਿੱਲ ਸਿਖਲਾਈ ਦੇਣ ਲਈ ਵਿਸ਼ੇਸ਼ ਸਕੀਮਾਂ ਲਿਆਂਦੀਆਂ ਹਨ ਜਿਸ ਦਾ ਨੌਜਵਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

ਉਹ ਅੱਜ ਇਥੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿੱਚ ਕੇਂਦਰ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਵਿਕਾਸ ਸਿਖਲਾਈ ਸੈਂਟਰ ਵਿਖੇ ਪ੍ਰਧਾਨ ਮੰਤਰੀ ਵਿਰਾਸਤ ਕਾ ਸਮਵਰਧਨ ਅਤੇ ਤਿੰਨ ਲੈਬਸ ਦੇ ਉਦਘਾਟਨ ਉਪਰੰਤ ਹਾਜ਼ਰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸਕਿੱਲ (ਹੁਨਰ) ਸਿਖਲਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪਰੈਲ ਵਿਚ ਐੱਮਓਯੂ ਸਾਈਨ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਿਖਲਾਈ ਲੈ ਰਹੇ ਹਰ ਨੌਜਵਾਨ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਸਕਿੱਲ ਸੈਂਟਰ ਨੂੰ ਸਫਲਤਾ ਨਾਲ ਚਲਾਉਣ ਲਈ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਸਮੁੱਚੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Advertisement

ਇਸ ਮੌਕੇ ਸ੍ਰੀ ਕਾਲਕਾ ਤੇ ਸ੍ਰੀ ਕਾਹਲੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਿੱਤੀ ਸਕੀਮ ਤਹਿਤ ਦਿੱਲੀ ਗੁਰਦੁਆਰਾ ਕਮੇਟੀ ਨਾਲ ਜੋਐੱਮਓਯੂ ਸਾਈਨ ਕੀਤਾ ਗਿਆ ਹੈ, ਉਸ ਮੁਤਾਬਕ 100 ਕਰੋੜ ਰੁਪਏ ਦੀ ਲਾਗਤ ਨਾਲ 10 ਹਜ਼ਾਰ ਨੌਜਵਾਨ ਸਕਿੱਲ ਸਿਖਲਾਈ ਲੈਣਗੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸੈਂਟਰ ਪਿਛਲੇ ਮਹੀਨੇ ਤੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਭਰੋਸਾ ਦੁਆਇਆ ਹੈ ਕਿ ਸਕੀਮ ਤਹਿਤ 10 ਹਜ਼ਾਰ ਤੋਂ ਇਲਾਵਾ ਹੋਰ ਵੀ ਨੌਜਵਾਨਾਂ ਨੂੰ ਇਹ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਬਾਹਰ ਹੋਰ ਰਾਜਾਂ ਵਿਚ ਵੀ ਅਜਿਹੇ ਕੇਂਦਰ ਸਥਾਪਤ ਕਰ ਕੇ ਸਿੱਖ ਨੌਜਵਾਨਾਂ ਨੂੰ ਸਕਿੱਲ ਟਰੇਨਿੰਗ ਦਿੱਤੀ ਜਾਵੇਗੀ।

ਸਮਾਗਮ ਵਿਚ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਕੇਂਦਰੀ ਘੱਟ ਗਿਣਤੀ ਮੰਤਰਾਲੇ ਦੇ ਜੁਆਇੰਟ ਸਕੱਤਰ ਚਰਨਪ੍ਰੀਤ ਸਿੰਘ ਬਖਸ਼ੀ ਵੀ ਹਾਜ਼ਰ ਸਨ। ਮੰਚ ਸੰਚਾਨਲ ਕਮੇਟੀ ਦੇ ਜੁਆਇੰਟ ਸਕੱਤਰ ਜਸਮੇਨ ਸਿੰਘ ਨੋਨੀ ਨੇ ਕੀਤਾ।

Advertisement