ਨਿਆਂਇਕ ਬੁਨਿਆਦੀ ਢਾਂਚਾ ਪ੍ਰਦਾਨ ਕਰੇ ਕੇਂਦਰ: ਸੁਪਰੀਮ ਕੋਰਟ
ਅਦਾਲਤਾਂ ਸੰਵੇਦਨਸ਼ੀਲ ਮਾਮਲਿਆਂ ਨੂੰ 6 ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਦਿਨ-ਰਾਤ ਕੰਮ ਕਰਨਗੀਆਂ
Advertisement
ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਕਿਹਾ ਹੈ ਕਿ ਅਦਾਲਤਾਂ ਲਈ ਜ਼ਰੂਰੀ ਨਿਆਂਇਕ ਢਾਂਚਾ ਪ੍ਰਦਾਨ ਕੀਤਾ ਜਾਵੇ। ਇਸ ਨਾਲ ਅਦਾਲਤਾਂ ਦੇਸ਼ ਵਿਰੁੱਧ ਅਪਰਾਧ ਕਰਨ ਵਾਲੇ ਅਤੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਦੇ ਕੇਸਾਂ ਨੂੰ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਦਿਨ-ਰਾਤ ਕੰਮ ਕਰਨਗੀਆਂ।
Advertisement
ਜਸਟਿਸ ਸੂਰਿਆ ਕਾਂਤ, ਜਸਟਿਸ ਉੱਜਲ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਗੈਂਗਸਟਰ ਤੇ ਅਪਰਾਧੀਆਂ ਦੇ ਮੁਕੱਦਮੇ ਨੂੰ ਤੇਜ਼ੀ ਨਾਲ ਚਲਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਜੇਕਰ ਮੁਕੱਦਮਾ ਛੇ ਮਹੀਨਿਆਂ ਵਿੱਚ ਪੂਰਾ ਹੋ ਜਾਂਦਾ ਹੈ ਤਾਂ ਦੋਸ਼ੀ ਲੰਬੇ ਸਮੇਂ ਤੱਕ ਚੱਲੇ ਮੁਕੱਦਮੇ ਦੇ ਆਧਾਰ ’ਤੇ ਜ਼ਮਾਨਤ ਨਹੀਂ ਲੈ ਸਕਣਗੇ।
ਅਦਾਲਤ ਨੇ ਕੇਂਦਰ ਨੂੰ ਕਿਹਾ, ‘ਤੁਸੀਂ ਸਿਰਫ਼ ਜ਼ਰੂਰੀ ਬੁਨਿਆਦੀ ਢਾਂਚਾ ਤਿਆਰ ਕਰੋ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਦਾਲਤਾਂ ਛੇ ਮਹੀਨਿਆਂ ਵਿੱਚ ਮੁਕੱਦਮਾ ਪੂਰਾ ਕਰਨ ਲਈ ਦਿਨ-ਰਾਤ ਕੰਮ ਕਰਨ।
Advertisement
