ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਸਤੰਬਰ
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਅੱਜ ਸਿੱਖਿਆ ਖੇਤਰ ਨਾਲ ਜੁੜੀਆਂ ਮਾਹਿਰ ਸ਼ਖਸੀਅਤਾਂ ਦਾ ਇੱਕ ਸੈਸ਼ਨ ਬੁਲਾਇਆ ਗਿਆ ਜਿਸ ਵਿੱਚ ਡਾ: ਮਨਪ੍ਰੀਤ ਸਿੰਘ ਮੰਨਾ, ਡਾ: ਇੰਦਰਪ੍ਰੀਤ ਕੌਰ, ਪ੍ਰੋ: ਰਵਿੰਦਰ ਕੌਰ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨਾਲ ਮਿਲ ਕੇ ਸਕੂਲ ਨੂੰ ਬੁਲੰਦੀਆਂ ’ਤੇ ਕਿਵੇਂ ਲਿਜਾਇਆ ਜਾਵੇ ਇਸ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸੈਸ਼ਨ ਵਿਚ ਗੁਰਦੁਆਰਾ ਰਾਜੌਰੀ ਗਾਰਡਨ ਸਿੰਘ ਸਭਾ ਦੇ ਪ੍ਰਧਾਨ ਹਰਮਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨੇ ਪੁੱਜ ਕੇ ਆਪਣੇ ਵਿਚਾਰ ਰੱਖੇ।ਹਰਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਕਮੇਟੀ ਵਿਚ ਉਨ੍ਹਾਂ ਦੀ ਟੀਮ ਨੂੰ ਸੇਵਾ ਮਿਲੀ ਹੈ ਸਕੂਲ ਦੀ ਬਿਹਤਰੀ ਲਈ ਸੁਧਾਰ ਕੀਤੇ ਜਾ ਰਹੇ ਹਨ ਜਿਸ ਦੇ ਸਿੱਟੇ ਵਜੋਂ ਸਕੂਲ ਦਾ ਨਤੀਜਾ 100 ਫੀਸਦੀ ਰਹਿੰਦਾ ਹੈ। ਕਾਨਵੈਂਟ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ.