ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਇੱਥੇ ਗੀਤਾ ਕਲੋਨੀ ਰਾਮਲੀਲਾ ਮੈਦਾਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ, ਸਿਮਰਨ ਅਤੇ ਗੁਰੂ ਇਤਿਹਾਸ...
Advertisement

ਇੱਥੇ ਗੀਤਾ ਕਲੋਨੀ ਰਾਮਲੀਲਾ ਮੈਦਾਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ, ਸਿਮਰਨ ਅਤੇ ਗੁਰੂ ਇਤਿਹਾਸ ਨਾਲ ਜੋੜਿਆ। ਸੰਤ ਬਚਨ ਸਿੰਘ (ਕਾਰ ਸੇਵਾ ਵਾਲੇ) ਅਤੇ ਬਾਬਾ ਬਲਬੀਰ ਸਿੰਘ (96 ਕਰੋੜੀ) ਨੇ ਆਪਣੀ ਹਾਜ਼ਰੀ ਭਰੀ। ਉਨ੍ਹਾਂ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਦੇ ਵੀ ਦਰਸ਼ਨ ਕਰਵਾਏ ਗਏ। ਸਮਾਗਮ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਕਪਿਲ ਮਿਸ਼ਰਾ, ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਕਈ ਹੋਰ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਗੁਰੂ ਤੇਗ ਬਹਾਦਰ ਦੇ ਮਹਾਨ ਬਲਿਦਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੰਗਤ ਨੂੰ ਸੰਬੋਧਨ ਕੀਤਾ।

Advertisement
Advertisement
Show comments