ਨਜ਼ਰਬੰਦੀ ਨੂੰ ਚੁਣੌਤੀ: ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ, ਹਾਈ ਕੋਰਟ ਜਾਣ ਲਈ ਕਿਹਾ
ਪੰਜਾਬ ਹਰਿਆਣਾ ਹਾਈ ਕੋਰਟ ਨੂੰ ਪਟੀਸ਼ਨ ’ਤੇ ਛੇ ਹਫ਼ਤਿਆਂ ’ਚ ਫੈਸਲਾ ਲੈਣ ਦੀ ਹਦਾਇਤ
Advertisement
Amritpal Singh ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਸਿੰਘ ਨੂੰ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ। ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਐਨਐਸਏ ਅਧੀਨ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
Advertisement
Advertisement
Advertisement
×

