‘ਚਰਨ ਸੁਹਾਵੇ ਗੁਰੂ ਚਰਨ ਯਾਤਰਾ’ ਅੱਜ ਤੋਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ‘ਚਰਨ ਸੁਹਾਵੇ ਗੁਰੂ ਚਰਨ ਯਾਤਰਾ’ ਯਾਤਰਾ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ ਮੁੱਖ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ‘ਚਰਨ ਸੁਹਾਵੇ ਗੁਰੂ ਚਰਨ ਯਾਤਰਾ’ ਯਾਤਰਾ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ ਮੁੱਖ ਉਦੇਸ਼ ਦਸਵੇਂ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ਜੋੜਾ ਸਾਹਿਬ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿਖੇ ਸੁਸ਼ੋਭਿਤ ਕਰਨਾ ਹੈ। ਕਾਲਕਾ ਨੇ ਦੱਸਿਆ ਕਿ ਇਸ ਯਾਤਰਾ ਤੋਂ ਪਹਿਲਾਂ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ, ਨਵੀਂ ਦਿੱਲੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਿਆ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 23 ਅਕਤੂਬਰ ਨੂੰ ਸਵੇਰੇ 10 ਵਜੇ ਤਖ਼ਤ ਪਟਨਾ ਸਾਹਿਬ ਲਈ ਰਵਾਨਾ ਹੋਵੇਗੀ।
Advertisement
Advertisement