ਹਿੰਦੂ ਰਾਓ ਹਸਪਤਾਲ ’ਚ ਛੱਜਾ ਡਿੱਗਿਆ : The Tribune India

ਹਿੰਦੂ ਰਾਓ ਹਸਪਤਾਲ ’ਚ ਛੱਜਾ ਡਿੱਗਿਆ

ਹਿੰਦੂ ਰਾਓ ਹਸਪਤਾਲ ’ਚ ਛੱਜਾ ਡਿੱਗਿਆ

ਹਿੰਦੂ ਰਾਓ ਹਸਪਤਾਲ ਦੀ ਫਾਈਲ ਤਸਵੀਰ।

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਸਤੰਬਰ

ਦਿੱਲੀ ਨਗਰ ਨਿਗਮ (ਐਮਸੀਡੀ) ਦੁਆਰਾ ਚਲਾਏ ਜਾ ਰਹੇ ਹਿੰਦੂ ਰਾਓ ਹਸਪਤਾਲ ਦੀ ਅਪਰੇਸ਼ਨ ਥੀਏਟਰ ਦੀ ਇਮਾਰਤ ਦੀ ਪਹਿਲੀ ਮੰਜ਼ਿਲ ਦੇ ਉੱਪਰ ਇੱਕ ‘ਛੱਜਾ’ ਸ਼ੁੱਕਰਵਾਰ ਨੂੰ ਡਿੱਗ ਗਿਆ, ਜਿਸ ਨਾਲ ਹੇਠਾਂ ਖੜ੍ਹੀਆਂ ਕਾਰਾਂ ਤੇ ਮੋਟਰਸਾਈਕਲਾਂ ਨੂੰ ਮਾਮੂਲੀ ਨੁਕਸਾਨ ਹੋਇਆ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ ਪਰ ਡਾਕਟਰਾਂ ਨੇ ਸ਼ਿਕਾਇਤ ਕੀਤੀ ਕਿ ਇਮਾਰਤ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ। ਇੱਕ ਡਾਕਟਰ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਪੂਰੀ ਇਮਾਰਤ ਖਸਤਾ ਹਾਲਤ ਵਿਚ ਹੈ ਪਰ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। ਦੂਜੇ ਪਾਸੇ ਇਸ ਘਟਨਾ ‘ਤੇ ਟਿੱਪਣੀ ਕਰਦਿਆਂ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੇ ਕਿਹਾ ਕਿ ਐਮਸੀਡੀ ਇਮਾਰਤ ਡਿੱਗਣ ਦੀਆਂ ਘਟਨਾਵਾਂ ਰੋਜ਼ਾਨਾ ਦੇ ਆਧਾਰ ‘ਤੇ ਵਾਪਰ ਰਹੀਆਂ ਹਨ ਫਿਰ ਵੀ ਭਾਜਪਾ ਪ੍ਰਸ਼ਾਸਨ ਨੇ ਕੋਈ ਧਿਆਨ ਨਹੀਂ ਦਿੱਤਾ। ਪਾਠਕ ਨੇ ਕਿਹਾ, ‘‘ਭਾਜਪਾ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ। ਕਿੰਨਾ ਕੁ ਚਿਰ ਉਹ ਬੇਕਸੂਰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਦੇ ਰਹਿਣਗੇ? ਲੋਕਾਂ ਨੇ ਉਨ੍ਹਾਂ ਨੂੰ ਉਮੀਦ ਅਤੇ ਵਿਸ਼ਵਾਸ ਨਾਲ ਸੱਤਾ ਵਿੱਚ ਲਿਆਂਦਾ। ਉਨ੍ਹਾਂ ਨੂੰ ਐਮਸੀਡੀ ਫੰਡ ਦਿੱਲੀ ਦੇ ਵਿਕਾਸ ਅਤੇ ਦਿੱਲੀ ਦੇ ਲੋਕਾਂ ਦੀ ਭਲਾਈ ਲਈ ਖਰਚਣੇ ਚਾਹੀਦੇ ਸਨ। ਇਸ ਦੀ ਬਜਾਏ ਉਨ੍ਹਾਂ ਨੇ ਦੌਲਤ ਇਕੱਠੀ ਕਰਨ ਅਤੇ ਆਪਣੀਆਂ ਕੋਠੀਆਂ ਭਰਨ ਲਈ ਹਰ ਤਰ੍ਹਾਂ ਦਾ ਭ੍ਰਿਸ਼ਟਾਚਾਰ ਕੀਤਾ।’’ ਉਨ੍ਹਾਂ ਅੱਗੇ ਕਿਹਾ ਕਿਹਾ ਕਿ ਐੱਮਸੀਡੀ ਵਿੱਚ ਸੱਤਾ ਵਿੱਚ ਭਾਜਪਾ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਲੋਕਾਂ ਨੇ ਚੋਣਾਂ ’ਚ ਬਦਲਾਅ ਲਿਆਉਣ ਦਾ ਮਨ ਬਣਾ ਲਿਆ ਹੈ। ਇਸੇ ਦੌਰਾਨ ਐੱਮਸੀਡੀ ਨੇ ਦਾਅਵਾ ਕੀਤਾ ਕਿ ਉਸ ਨੂੰ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਲਈ ਪਿਛਲੇ ਦੋ ਸਾਲਾਂ ਤੋਂ ‘ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੋਂ ਸਮੇਂ ਸਿਰ ਗ੍ਰਾਂਟਾਂ ਪ੍ਰਾਪਤ ਨਹੀਂ ਹੋਈਆਂ। ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਅਨੂ ਕਪੂਰ ਵੱਲੋਂ ਇਸ ਮਾਮਲੇ ‘ਤੇ ਕੋਈ ਜਵਾਬ ਨਹੀਂ ਆਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All