ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਵਿਦਿਆਰਥਣਾਂ ਤੇ ਮੁੱਖ ਮੰਤਰੀ ਨੇ ਇੱਕ ਦੂਜੇ ਦੇ ਗੁੱਟ ’ਤੇ ਬੰਨ੍ਹੀਆਂ ਰੱਖੜੀਆਂ
ਵਿਦਿਆਰਥਣਾਂ ’ਤੋਂ ਰੱਖੜੀਆਂ ਬੰਨ੍ਹਵਾਉਂਦੀ ਹੋਈ ਮੁੱਖ ਮੰਤਰੀ ਰੇਖਾ। -ਫ਼ੋਟੋ: ਪੀਟੀਆਈ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸਕੂਲੀ ਵਿਦਿਆਰਥੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਉਨ੍ਹਾਂ ਆਖਿਆ ਕਿ ਕੌਮੀ ਰਾਜਧਾਨੀ ਦੀ ਸੁਰੱਖਿਆ ਅਤੇ ਇਸ ਦੀ ਪ੍ਰਗਤੀ ਲਈ ਕੰਮ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਜਨ ਸੇਵਾ ਕੇਂਦਰ ਵਿੱਚ ਕਰਵਾਏ ਰੱਖੜੀ ਸਬੰਧੀ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨਾਲ ਮਿਲ ਜੁਲ ਕੇ ਤਿਉਹਾਰ ਦਾ ਅਨੰਦ ਮਾਣਿਆ। ਹਿਸ ਸਮਾਗਮ ਵਿੱਚ ਰਾਜਧਾਨੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਆਏ ਹੋਏ ਸਨ। ਇਸ ਦੌਰਾਨ ਵਿਦਿਅਰਾਥਣਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਆਪਣੇ ਹੱਥਾਂ ਨਾਲ ਬਣਾਈਆਂ ਹੋਈਆਂ ਰੱਖੜੀਆਂ ਬੰਨ੍ਹੀਆਂ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭਰਾ ਭੈਣ ਦੇ ਪਿਆਰ ਦੇ ਬੰਧਨ ਦਾ ਪ੍ਰਤੀਨ ਹੁੰਦਾ ਹੈ। ਫਰਵਰੀ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਵਾਲੀ ਰੇਖਾ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਰੱਖੜੀ ਦਾ ਤਿਉਹਾਰ ਹੈ। ਉਸ ਨੇ ਇਹ ਤਿਉਹਾਰ ਬੱਚਿਆਂ ਦਾ ਮਨਾਉਣ ਦਾ ਫੈਸਲਾ ਕੀਤਾ ਸੀ, ਜੋ ਅੱਜ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਪ੍ਰਗਤੀ ਲਈ ਕੰਮ ਕਰਨਾ ਉਨ੍ਹਾਂ ਦੀ ਨਿੱਜੀ ਜ਼ਿੰਮੇਵਾਰੀ ਹੈ, ਜਿਸ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ ਸਕੂਲ ਦਾ ਸਟਾਫ ਅਤੇ ਅਧਿਆਪਕ ਹਾਜ਼ਰ ਸਨ। ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮਾਗਮ ਦੌਰਾਨ ਪਹੁੰਚਣ ’ਤੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ। ਸਮਾਗਮ ਦੌਰਾਨ ਕਈ ਵਿਦਿਆਰਥੀਆਂ ਦੇ ਮਾਪੇ ਵੀ ਆਏ ਹੋਏ ਸਨ।

ਧੂਮਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਅੱਜ ਗੀਤਾ ਵਿਦਿਆ ਮੰਦਿਰ ਵਿਚ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਗੋਇਲ ਨੇ ਦੀਪ ਜਗਾ ਕੇ ਸਰਸਵਤੀ ਵੰਦਨਾ ਨਾਲ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਤੇ ਪੂਰੇ ਸਕੂਲ ਪਰਿਵਾਰ ਨੂੰ ਰਖੱੜੀ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਵਿਦਿਆਰਥੀਆਂ ਵਿਚ ਆਪਸੀ ਭਾਈਚਾਰੇ, ਆਪਸੀ ਪਿਆਰ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕਤਾ ਵਧਾਉਂਦਾ ਹੈ। ਪ੍ਰਿੰਸੀਪਲ ਨਿਸ਼ਾ ਗੋਇਲ ਨੇ ਸਾਰੇ ਸੇਵਕਾਂ, ਡਰਾਈਵਰ ਭਰਾਵਾਂ ਅਤੇ ਅਚਾਰੀਆ ਭਰਾਵਾਂ ਨੂੰ ਰਖੱੜੀ ਬੰਨ੍ਹਾ। ਇਸ ਤੋਂ ਬਾਅਦ ਨਰਸਰੀ ਕਲਾਸ ਤੋਂ ਦਸਵੀਂ ਤੱਕ ਦੀਆਂ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟਾਂ ’ਤੇ ਸੁੰਦਰ ਰਖੱੜੀਆਂ ਬੰਨ੍ਹੀਆਂ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਰੱਖੜੀ ਮੁਕਾਬਲਾ ਵੀ ਕਰਾਇਆ ਗਿਆ ਜਿਸ ਵਿਚ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Advertisement

Advertisement