ਖੇਤੀਬਾੜੀ ਅਤੇ ਤਕਨਾਲੋਜੀ ਦੇ ਸੁਮੇਲ ਨੂੰ ਵਿਕਸਤ ਭਾਰਤ ਦੀ ਨੀਂਹ ਆਖਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਵਿਗਿਆਨੀਆਂ, ਖੋਜਕਰਤਾਵਾਂ ਅਤੇ ਵਿਦਿਆਰਥੀਆਂ ਨੂੰ ਪਾਣੀ ਦੇ ਪੱਧਰ ਨੂੰ ਸੁਧਾਰਨ, ਖੇਤੀਬਾੜੀ ਵਿਕਾਸ ਅਤੇ ਸ਼ਹਿਰੀ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਾਤਾਵਰਨ ਸੰਭਾਲ ਨੂੰ ਸਮੇਂ ਦੀ ਸਭ ਤੋਂ ਜ਼ਰੂਰੀ ਲੋੜ ਦੱਸਦੇ ਹੋਏ ਮੁੱਖ ਮੰਤਰੀ ਨੇ ਬੂਟੇ ਲਗਾਉਣ, ਵਰਟੀਕਲ ਗਾਰਡਨਿੰਗ, ਪਾਣੀ ਦੀ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਰੇਖਾ ਗੁਪਤਾ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਦੇ 122ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਪਹਿਲੀ ਵਾਰ ਰਿਜ ਖੇਤਰ ਦੇ ਲਗਪਗ 4,200 ਹੈਕਟੇਅਰ ਨੂੰ ਸੂਚਿਤ ਕਰਕੇ ਹਰਿਆਲੀ ਵਧਾਉਣ ਵੱਲ ਕਦਮ ਚੁੱਕੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ, ਸ਼ਹਿਰੀ ਹਰਿਆਲੀ ਅਤੇ ਵਿਗਿਆਨਕ ਪੌਦੇ ਲਗਾਉਣ ਲਈ ਆਈ ਏ ਆਰ ਆਈ ਦੇ ਸਮਰਥਨ ਦੀ ਮੰਗ ਕੀਤੀ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ‘ਖੁਰਾਕ, ਪੋਸ਼ਣ ਅਤੇ ਆਜੀਵਿਕਾ ਸੁਰੱਖਿਆ ਲਈ ਸੁਧਰੀਆਂ ਫਸਲਾਂ ਦੀਆਂ ਕਿਸਮਾਂ’ ਅਤੇ ‘ਪ੍ਰੀਸੀਜ਼ਨ ਫਲੋਰੀਕਲਚਰ ਅਤੇ ਲੈਂਡਸਕੇਪ ਡਿਜ਼ਾਈਨ’ ਕਿਤਾਬਾਂ ਵੀ ਰਿਲੀਜ਼ ਕੀਤੀਆਂ। ਮੁੱਖ ਮੰਤਰੀ ਨੇ ਸੰਸਥਾ ਵਿੱਚ ਇੱਕ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਰਵਿੰਦਰ ਇੰਦਰਾਜ ਸਿੰਘ ਅਤੇ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਦੇ ਸਕੱਤਰ ਅਤੇ ਡਾਇਰੈਕਟਰ ਜਨਰਲ ਡਾ. ਮੰਗੀ ਲਾਲ ਜਾਟ ਮੌਜੂਦ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

