ਮੁੱਖ ਮੰਤਰੀ ਵੱਲੋਂ ਵਿਕਾਸ ਕਾਰਜ ਦਾ ਉਦਘਾਟਨ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਗ੍ਰੇਟਰ ਕੈਲਾਸ਼ ਦੇ ਐੱਮ ਬਲਾਕ ਮਾਰਕੀਟ ਵਿੱਚ ਦਿੱਲੀ ਨਗਰ ਨਿਗਮ ਵੱਲੋਂ ਬਣਾਏ ਗਏ ਅਤਿ-ਆਧੁਨਿਕ ਆਟੋਮੇਟਿਡ ‘ਮਲਟੀ ਲੈਵਲ ਸ਼ਟਲ ਟਾਈਪ’ ਪਾਰਕਿੰਗ ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਾਰਕਿੰਗ ਸਿਸਟਮ ਟ੍ਰੈਫਿਕ ਨੂੰ ਘਟਾਏਗਾ ਅਤੇ ਨਾਗਰਿਕਾਂ ਨੂੰ ਸੁਰੱਖਿਅਤ ਪਾਰਕਿੰਗ ਮੁਹੱਈਆ ਕਰਵਾਏਗਾ, ਜਿਸ ਨਾਲ ਰਾਜਧਾਨੀ ਵਿੱਚ ਆਵਾਜਾਈ ਹੋਰ ਵੀ ਸੁਚਾਰੂ ਢੰਗ ਨਾਲ ਚੱਲੇਗੀ। ਇਹ ਪ੍ਰਾਜੈਕਟ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਮਨਾਉਣ ਲਈ ਚੱਲ ਰਹੇ ਸੇਵਾ ਪੰਦਰਵਾੜੇ ਦੌਰਾਨ ਜਨਤਾ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਦਿੱਲੀ ਸਰਕਾਰ ਸਾਰੇ ਵਿਧਾਇਕਾਂ, ਕੌਂਸਲਰਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਜਨਤਕ ਸਹੂਲਤਾਂ ਅਤੇ ਵਿਕਾਸ ਕਾਰਜਾਂ ਲਈ ਕਦੇ ਵੀ ਫੰਡਾਂ ਦੀ ਕਮੀ ਨਹੀਂ ਹੋਵੇਗੀ। ‘ਸ਼ਟਲ ਅਤੇ ਪਜ਼ਲ’ ਪਾਰਕਿੰਗ ਵਰਗੇ ਆਧੁਨਿਕ ਪ੍ਰਾਜੈਕਟ ਦਿੱਲੀ ਦੀਆਂ ਪਾਰਕਿੰਗ ਸਮੱਸਿਆਵਾਂ ਦਾ ਸਥਾਈ ਹੱਲ ਕਰਨਗੇ। ਸਮਾਗਮ ਦੌਰਾਨ ਸੰਸਦ ਮੈਂਬਰ ਬਾਂਸੂਰੀ ਸਵਰਾਜ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ, ਮੇਅਰ ਰਾਜਾ ਇਕਬਾਲ ਸਿੰਘ, ਵਿਧਾਇਕ ਸ਼ਿਖਾ ਰਾਏ ਅਤੇ ਹੋਰ ਬਹੁਤ ਸਾਰੇ ਪਤਵੰਤੇ ਮੌਜੂਦ ਸਨ।