ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਮਾਨ ਕੋਲ ਲੁੱਟਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ: ਮਨਜਿੰਦਰ ਸਿਰਸਾ

  ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਸ਼ਤਾ ਯੋਜਨਾ ਦੇ ਵਿਸਥਾਰ ਦੀ ਸ਼ੁਰੂਆਤ ਦੇ ਵਿਚਕਾਰ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਪੂਰਾ ਪੰਜਾਬ...
Advertisement

 

ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਸ਼ਤਾ ਯੋਜਨਾ ਦੇ ਵਿਸਥਾਰ ਦੀ ਸ਼ੁਰੂਆਤ ਦੇ ਵਿਚਕਾਰ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਪੂਰਾ ਪੰਜਾਬ ਭਾਰੀ ਮੀਂਹ ਨਾਲ ਤਬਾਹ ਹੋ ਗਿਆ ਸੀ, ਤਾਂ ਉਨ੍ਹਾਂ ਕੋਲ ਲੋਕਾਂ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਸੀ।

Advertisement

ਸਿਰਸਾ ਨੇ ਅੱਗੇ ਕਿਹਾ ਕਿ ਇਹ ਦੁਖਦ ਅਤੇ ਅਫ਼ਸੋਸਜਨਕ ਸੀ ਕਿ ਪੰਜਾਬ ਦੇ ਲੋਕਾਂ ਦਾ ਅਜਿਹਾ ਮੁੱਖ ਮੰਤਰੀ ਹੈ ਜੋ ਬੇਕਾਰ ਅਤੇ ਇੱਕ ਲੁਟੇਰਾ ਹੈ।

ਸਿਰਸਾ ਨੇ ਏਐੱਨਆਈ ਨਾਲ ਗੱਲਬਾਤ ਕਰਦਿਆਂ ਕਿਹਾ, "ਮੁੱਖ ਮੰਤਰੀ ਕੋਲ ਤਾਮਿਲਨਾਡੂ ਜਾ ਕੇ ਨਾਸ਼ਤਾ ਯੋਜਨਾ ਸ਼ੁਰੂ ਕਰਨ ਲਈ ਸਮਾਂ ਅਤੇ ਪੈਸਾ ਸੀ, ਜਦੋਂ ਕਿ ਇੱਥੇ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਲੋਕ ਹੜ੍ਹਾਂ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ। ਲੋਕਾਂ ਨੂੰ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਹੈ। ਪੂਰਾ ਪੰਜਾਬ ਤਬਾਹ ਹੋ ਗਿਆ ਹੈ ਅਤੇ ਇਨ੍ਹਾਂ ਲੋਕਾਂ ਕੋਲ ਲੁੱਟਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਹੈ। ਇਹ ਬਹੁਤ ਦੁਖਦ ਅਤੇ ਅਫ਼ਸੋਸਜਨਕ ਹੈ ਕਿ ਪੰਜਾਬ ਦੇ ਲੋਕਾਂ ਨੇ ਅਜਿਹਾ ਮੁੱਖ ਮੰਤਰੀ ਬਣਾਇਆ ਹੈ, ਜੋ ਬੇਕਾਰ ਹੈ ਅਤੇ ਲੁੱਟ ਵੀ ਰਿਹਾ ਹੈ..."

ਇਹ ਬਿਆਨ ਸਟਾਲਿਨ ਵੱਲੋਂ ਮਾਨ ਦੇ ਨਾਲ ਸ਼ਹਿਰੀ ਖੇਤਰਾਂ ਵਿੱਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਮੁੱਖ ਮੰਤਰੀ ਦੀ ਨਾਸ਼ਤਾ ਯੋਜਨਾ ਦੇ ਵਿਸਥਾਰ ਦੀ ਸ਼ੁਰੂਆਤ ਤੋਂ ਬਾਅਦ ਆਇਆ ਹੈ।

ਇਸ ਦੌਰਾਨ ਪੰਜਾਬ ਵਿੱਚ ਚੱਲ ਰਹੇ ਹੜ੍ਹ ਸੰਕਟ ਦੇ ਵਿਚਕਾਰ ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਅਗਵਾਈ ਕਰਨ ਲਈ ਕੈਬਨਿਟ ਮੰਤਰੀਆਂ  ਨੂੰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਉਦੋਂ ਤੱਕ ਰਹਿਣ ਦੀ ਹਦਾਇਤ ਦਿੱਤੀ ਹੈ ਜਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਨਹੀਂ ਆ ਜਾਂਦੀ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਕਾਨਫਰੰਸ ਕਾਲ 'ਤੇ ਸਥਿਤੀ ਦੀ ਵਿਸਤ੍ਰਿਤ ਸਮੀਖਿਆ ਕਰਦੇ ਹੋਏ ਕਿਹਾ, "ਸਾਡੀ ਸਭ ਤੋਂ ਵੱਡੀ ਤਰਜੀਹ ਹਰ ਜਾਨ ਬਚਾਉਣਾ ਅਤੇ ਹਰ ਜਾਇਦਾਦ ਦੀ ਰੱਖਿਆ ਕਰਨਾ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘੱਟ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।" -ਏਐੱਨਆਈ

Advertisement
Show comments