ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਦਿੱਲੀ ਦੇ ਲੋਕਾਂ ਨੂੰ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਅਪੀਲ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੀਵਾਲੀ ਮੌਕੇ ਸਿਰਫ਼ ਗ੍ਰੀਨ ਪਟਾਕੇ ਹੀ ਚਲਾਉਣ ਤਾਂ ਕਿ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਗੁਪਤਾ ਨੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ...
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀਵਾਲੀ ਤੋਂ ਇਕ ਦਿਨ ਪਹਿਲਾਂ ਡੀਐੱਮਆਰਸੀ ਚਿਲਡਰਨਜ਼ ਹੋਮ ਵਿਚ ਬੱਚਿਆਂ ਨੂੰ ਤੋਹਫ਼ੇ ਵੰਡਦੇ ਹੋਏ। ਫੋਟੋ: ਏਐੱਨਆਈ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੀਵਾਲੀ ਮੌਕੇ ਸਿਰਫ਼ ਗ੍ਰੀਨ ਪਟਾਕੇ ਹੀ ਚਲਾਉਣ ਤਾਂ ਕਿ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਗੁਪਤਾ ਨੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ ਕਿ ਉਹ ਦੀਵੇ ਜਗਾ ਕੇ, ਰੰਗੋਲੀ ਬਣਾ ਕੇ ਤੇ ਇਕ ਦੂਜੇ ਮਠਿਆਈਆਂ ਦੇ ਕੇ ਰਵਾਇਤੀ ਤਰੀਕੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ ਜਿਸ ਨੂੰ ਸ਼ਾਂਤੀ ਤੇ ਸਦਭਾਵਨਾ ਦੇ ਮਾਹੌਲ ਵਿਚ ਮਨਾਇਆ ਜਾਣਾ ਚਾਹੀਦਾ ਹੈ। ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਦਿੱਲੀ ਐੱਨਸੀਆਰ ਵਿਚ ਦੀਵਾਲੀ ਮੌਕੇ ਕੁਝ ਸ਼ਰਤਾਂ ਤਹਿਤ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ ਸੀ।

Advertisement
Advertisement
Show comments