ਹਾਦਸੇ ਵਿੱਚ ਬੱਚਾ ਹਲਾਕ
ਬਾਹਰੀ ਦਿੱਲੀ ਦੇ ਸਮੈਪੁਰ ਬਾਦਲੀ ਇਲਾਕੇ ਵਿੱਚ ਕਾਰ ਦੀ ਫੇਟ ਕਾਰਨ 14 ਸਾਲਾ ਬੱਚੇ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਕਾਰ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਹਾਦਸਾ ਕੱਲ੍ਹ ਸ਼ਾਮ ਵਾਪਰਿਆ।...
Advertisement 
ਬਾਹਰੀ ਦਿੱਲੀ ਦੇ ਸਮੈਪੁਰ ਬਾਦਲੀ ਇਲਾਕੇ ਵਿੱਚ ਕਾਰ ਦੀ ਫੇਟ ਕਾਰਨ 14 ਸਾਲਾ ਬੱਚੇ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਕਾਰ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਹਾਦਸਾ ਕੱਲ੍ਹ ਸ਼ਾਮ ਵਾਪਰਿਆ। ਪੁਲੀਸ ਅਨੁਸਾਰ ਇਕ ਔਰਤ ਆਪਣੇ ਪੁੱਤਰ ਨਾਲ ਸੜਕ ਕਿਨਾਰੇ ਖੜ੍ਹੀ ਸੀ ਕਿ ਤੇਜ਼ ਰਫ਼ਤਾਰ ਕਾਰਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਬੁਰਾੜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਕਿਹਾ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸਮਰ ਚੌਧਰੀ ਵਾਸੀ ਰੋਹਿਣੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Advertisement
Advertisement 
× 

