DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CJP Campaign: ਹਿੰਗੋਲੀ ਤੋਂ ਕੌਕਰੋਚ ਜਨਤਾ ਪਾਰਟੀ ਦੀ ‘ਸਕੂਲ ਠੀਕ ਕਰੋ’ ਮੁਹਿੰਮ ਦਾ ਆਗਾਜ਼

ਆਜ਼ਾਦੀ ਦੇ 80 ਸਾਲਾਂ ਬਾਅਦ ਵੀ ਪਿੰਡਾਂ ਦੇ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝੇ: ਦੀਪਕੇ

  • fb
  • twitter
  • whatsapp
  • whatsapp
featured-img featured-img
ਅਭਿਜੀਤ ਦੀਪਕੇ ਫਾਈਲ ਫੋਟੋ, ਪੀਟੀਆਈ।
Advertisement

ਸੀਜੇਪੀ (CJP) ਦੇ ਕਨਵੀਨਰ ਅਭਿਜੀਤ ਦੀਪਕੇ ਨੇ ਸ਼ਨੀਵਾਰ ਨੂੰ ਇਲਜ਼ਾਮ ਲਾਇਆ ਕਿ ਭਾਰਤ ਵਿੱਚ ਸਰਕਾਰਾਂ ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀਆਂ ਰਹੀਆਂ ਹੋਣ, ਸਰਕਾਰੀ ਸਕੂਲਾਂ ਨੂੰ ਹਮੇਸ਼ਾ ਅਣਗੌਲਿਆ ਹੀ ਕੀਤਾ ਗਿਆ ਹੈ। ਆਜ਼ਾਦੀ ਦਿਵਸ ਦੇ ਮੌਕੇ ’ਤੇ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਤੋਂ ‘ਸਕੂਲ ਠੀਕ ਕਰੋ’ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਧਿਰਾਂ ਦੇ ਰਵੱਈਏ ਦੀ ਕਰੜੀ ਨਿਖੇਧੀ ਕੀਤੀ।

ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਸਥਿਤ ਆਪਣੇ ਅੱਬਾਈ ਪਿੰਡ ਸੰਤੂਕ ਪਿੰਪਰੀ ਲਈ ਰਵਾਨਾ ਹੋਣ ਤੋਂ ਪਹਿਲਾਂ ਦੀਪਕੇ ਨੇ ਕਿਹਾ, “ਹੁਣ ਲੋਕ ਸਮਝ ਚੁੱਕੇ ਹਨ ਕਿ ਸਿੱਖਿਆ ਵਰਗੇ ਅਹਿਮ ਮੁੱਦੇ ’ਤੇ ਗੱਲ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਚਾਹੇ ਕਿਸੇ ਵੀ ਸੂਬੇ ਵਿੱਚ ਕਿਸੇ ਵੀ ਪਾਰਟੀ ਦਾ ਸ਼ਾਸਨ ਰਿਹਾ ਹੋਵੇ, ਸਰਕਾਰੀ ਸਕੂਲਾਂ ਦੇ ਸੁਧਾਰ ਲਈ ਕਿਸੇ ਨੇ ਵੀ ਠੋਸ ਕੰਮ ਨਹੀਂ ਕੀਤਾ। ਹੁਣ ਲੋਕਾਂ ਨੂੰ ਜਾਗਰੂਕ ਹੋ ਕੇ ਸਵਾਲ ਪੁੱਛਣ ਦੀ ਲੋੜ ਹੈ ਤਾਂ ਜੋ ਸਰਕਾਰਾਂ ਨੂੰ ਕੰਮ ਕਰਨ ਲਈ ਮਜਬੂਰ ਕੀਤਾ ਜਾ ਸਕੇ।”

Advertisement

ਇਸ ਦੌਰਾਨ ਉਨ੍ਹਾਂ ਛਤਰਪਤੀ ਸੰਭਾਜੀਨਗਰ ਸ਼ਹਿਰ ਵਿੱਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ ਵਿੱਚ ਕੱਢੀ ਗਈ ‘ਤਿਰੰਗਾ ਰੈਲੀ’ ਦੇ ਬੈਨਰਾਂ ਦੇ ਖਰਚੇ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ, “ਤਿਰੰਗਾ ਰੈਲੀ ਕਰਵਾਉਣਾ ਚੰਗੀ ਗੱਲ ਹੈ, ਪਰ ਸ਼ਹਿਰ ਵਿੱਚ ਹਰ 40-50 ਫੁੱਟ ’ਤੇ ਵੱਡੇ-ਵੱਡੇ ਬੈਨਰ ਲਗਾਏ ਗਏ ਸਨ। ਇਹ ਪੈਸਾ ਕਿੱਥੋਂ ਆਇਆ? ਜੇਕਰ ਇਹੋ ਫੰਡ ਰੇਲਵੇ ਜਾਂ ਪੇਂਡੂ ਖੇਤਰਾਂ ਦੇ ਸਕੂਲਾਂ ਅਤੇ ਵਿਦਿਆਰਥੀਆਂ ਦੀਆਂ ਸਹੂਲਤਾਂ ’ਤੇ ਖਰਚ ਕੀਤਾ ਜਾਂਦਾ ਤਾਂ ਇਸ ਦਾ ਵੱਡਾ ਫਾਇਦਾ ਹੁੰਦਾ। ਆਗੂਆਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਉਹ ਦੇਸ਼ ਦੇ ਬੱਚਿਆਂ ਦਾ ਭਵਿੱਖ ਬਣਾਉਣਾ ਚਾਹੁੰਦੇ ਹਨ ਜਾਂ ਨਹੀਂ।”

Advertisement

ਦੀਪਕੇ ਨੇ ਦੇਸ਼ ਭਰ ਦੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਮਾਪਿਆਂ ਨੂੰ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ‘ਸੋਸ਼ਲ ਆਡਿਟ’ ਕਰਨ ਅਤੇ ਸਰਪੰਚਾਂ ਨੂੰ ਸਕੂਲਾਂ ਦੇ ਸੁਧਾਰ ਦੀ ਜ਼ਿੰਮੇਵਾਰੀ ਚੁੱਕਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ, “ਅਸੀਂ ਦੇਸ਼ ਵਿੱਚ ਨਵਾਂ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਲਈ ਨਵਾਂ ਆਵਾਸ ਬਣਾ ਲਿਆ ਹੈ, ਪਰ ਅਸੀਂ ਆਪਣੇ ਪਿੰਡਾਂ ਵਿੱਚ ਨਵੇਂ ਅਤੇ ਬਿਹਤਰ ਸਕੂਲ ਕਿਉਂ ਨਹੀਂ ਬਣਾ ਸਕੇ? ਕੀ ਅਸੀਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚਿਆਂ ਨੂੰ ਦੇਸ਼ ਦਾ ਭਵਿੱਖ ਨਹੀਂ ਮੰਨਦੇ?” ਉਨ੍ਹਾਂ ਦੁੱਖ ਪ੍ਰਗਟਾਇਆ ਕਿ ਅੱਜ ਵੀ ਪਿੰਡਾਂ ਦੇ ਬੱਚਿਆਂ ਨੂੰ ਸਕੂਲ ਪਹੁੰਚਣ ਲਈ ਲੰਬਾ ਪੈਂਡਾ ਤੈਅ ਕਰਨਾ ਪੈਂਦਾ ਹੈ ਅਤੇ ਸਕੂਲਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਹੈ।

Advertisement
×