DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

CJP Legal Fund: ਵਿਦਿਆਰਥੀਆਂ ’ਤੇ ਦਰਜ ਕੇਸਾਂ ਦੀ ਪੈਰਵੀ ਲਈ ਸਹਿਯੋਗ ਦੇਣਗੇ ਹੋਰ ਵਕੀਲ

ਕਪਿਲ ਸਿੱਬਲ ਵੱਲੋਂ ਸੀ ਜੇ ਪੀ ਫੰਡ ਵਿੱਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ; ਸੀ ਜੇ ਪੀ ਦੀ ਵੈੱਬਸਾਈਟ ’ਤੇ ਕੇਸ ਦਰਜ ਹੋਣ ਵਾਲੇ ਵਿਦਿਆਰਥੀਆਂ ਦੇ ਨਸ਼ਰ ਕੀਤੇ ਜਾਣਗੇ ਨਾਂ

  • fb
  • twitter
  • whatsapp
  • whatsapp
featured-img featured-img
ਕੌਕਰੇਚ ਜਨਤਾ ਪਾਰਟੀ ਦੇ ਆਗੂਆਂ ਦੀ ਪੁਰਾਣੀ ਤਸਵੀਰ।
Advertisement

Kapil Sibal Donation: ਸੀਨੀਅਰ ਵਕੀਲ ਕਪਿਲ ਸਿੱਬਲ ਨੇ ਐਲਾਨ ਕੀਤਾ ਕਿ ਉਹ ਕੌਕਰੇਚ ਜਨਤਾ ਪਾਰਟੀ (CJP) ਵੱਲੋਂ ਬਣਾਏ ਗਏ ਫੰਡ ਵਿੱਚ 1 ਕਰੋੜ ਰੁਪਏ ਦਾ ਯੋਗਦਾਨ ਪਾਉਣਗੇ। ਇਹ ਫੰਡ ਹਾਲ ਹੀ ਦੇ ਅੰਦੋਲਨ ਦੌਰਾਨ ਦਿੱਲੀ ਪੁਲੀਸ ਅਤੇ ਹੋਰਨਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਕਾਇਮ ਕੀਤਾ ਗਿਆ ਹੈ।

Advertisement

ਸੀ.ਜੇ.ਪੀ. ਦੇ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਭਰੋਸੇ ਦੇ ਬਾਵਜੂਦ ਦੇਸ਼ ਭਰ ਵਿੱਚ ਵਿਦਿਆਰਥੀਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਕਾਨੂੰਨੀ ਮਦਦ ਦਿਵਾਉਣ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੇ ਸੰਪਰਕ ਵਿੱਚ ਹੈ।

Advertisement

ਕਪਿਲ ਸਿੱਬਲ ਨੇ ਸੀ.ਜੇ.ਪੀ. ਨੂੰ ਵਿੱਤੀ ਮਦਦ ਦੇਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਰਤ ਵਿੱਚ ਜਿੱਥੇ ਵੀ ਸ਼ਾਂਤਮਈ ਪ੍ਰਦਰਸ਼ਨ ਹੋਏ ਹਨ ਚਾਹੇ ਉਹ ਬਿਹਾਰ ਹੋਵੇ, ਅਸਾਮ, ਬੰਗਾਲ ਜਾਂ ਮਹਾਰਾਸ਼ਟਰ ਅਤੇ ਜਿੱਥੇ ਵੀ ਵਿਦਿਆਰਥੀਆਂ ਜਾਂ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਦੇ ਵਕੀਲ ਕਾਨੂੰਨੀ ਸਹਾਇਤਾ ਪ੍ਰਦਾਨ ਕਰਗੇ।

ਸਿੱਬਲ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਕੋਈ ਵੀ ਐੱਫ.ਆਈ.ਆਰ. ਨਹੀਂ ਹੋਣੀ ਚਾਹੀਦੀ ਅਤੇ ਜੇਕਰ ਦਰਜ ਹੋ ਚੁੱਕੀਆਂ ਹਨ ਤਾਂ ਉਹ ਵਾਪਸ ਲਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ, ‘ਮੈਂ ਆਪਣੇ ਵੱਲੋਂ 1 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ ਅਤੇ ਮੈਂ ਪੂਰੇ ਭਾਰਤ ਦੇ ਵਕੀਲਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਫੰਡ ਵਿੱਚ ਮਦਦ ਕਰਨ ਤਾਂ ਕਿ ਅਸੀਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਸਕੀਏ।’

Paper Leak Protest: ਸੀ ਜੇ ਪੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਨਾ ਕਰਨ ’ਤੇ ਮੁੜ ਸੰਘਰਸ਼ ਦੀ ਚਿਤਾਵਨੀ

ਸਿੱਬਲ ਨੇ ਇਹ ਵੀ ਦੱਸਿਆ ਕਿ ਸੀ.ਜੇ.ਪੀ. ਵੱਲੋਂ ਇੱਕ ਵੈੱਬਸਾਈਟ ਬਣਾਈ ਜਾਵੇਗੀ ਜਿਸ ਵਿੱਚ ਉਨ੍ਹਾਂ ਵਿਦਿਆਰਥੀਆਂ ਦਾ ਵੇਰਵਾ ਹੋਵੇਗਾ ਜਿਨ੍ਹਾਂ 'ਤੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਵੈੱਬਸਾਈਟ ਰਾਹੀਂ ਉਹ ਵਕੀਲ ਵੀ ਜੁੜ ਸਕਣਗੇ ਜੋ ਬਿਨਾਂ ਕਿਸੇ ਫ਼ੀਸ ਜਾਂ ਹੋਰ ਤਰੀਕੇ ਨਾਲ ਮਦਦ ਕਰਨਾ ਚਾਹੁੰਦੇ ਹਨ।

Advertisement
×