DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CJP Protest Delhi: ਜੰਤਰ-ਮੰਤਰ ਨੇੜੇ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

ਸੀ ਜੇ ਪੀ ਨੂੰ ਜੰਤਰ-ਮੰਤਰ ਉੱਤੇ ਪ੍ਰਦਰਸ਼ਨ ਦੀ ਨਹੀਂ ਮਿਲੀ ਹੈ ਇਜਾਜ਼ਤ

  • fb
  • twitter
  • whatsapp
  • whatsapp
featured-img featured-img
ਫੋਟੋ: ਰਾਇਟਰਜ਼
Advertisement

ਜੰਤਰ-ਮੰਤਰ ਦੇ 4 ਕਿਲੋਮੀਟਰ ਦੇ ਦਾਇਰੇ ਵਿੱਚ 9 ਅਕਤੂਬਰ ਰਾਤ 10 ਵਜੇ ਤੋਂ ਲੈ ਕੇ 10 ਅਕਤੂਬਰ ਰਾਤ 10 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।ਦਿੱਲੀ ਪੁਲੀਸ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

Advertisement

ਸੂਤਰਾਂ ਨੇ ਕਿਹਾ ਕਿ ਇਹ ਪਾਬੰਦੀ ਸਾਰੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ 'ਤੇ ਲਾਗੂ ਹੋਵੇਗੀ, ਜਦਕਿ ਬਾਕੀ ਦਿੱਲੀ ਵਿੱਚ ਇੰਟਰਨੈੱਟ ਸੇਵਾਵਾਂ 'ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਹ ਆਮ ਵਾਂਗ ਚੱਲਣਗੀਆਂ।

Advertisement

ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਹੋਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਨਾਲ ਨਜਿੱਠਣ ਦੀਆਂ ਤਿਆਰੀਆਂ ਵਜੋਂ ਦਿੱਲੀ ਪੁਲੀਸ ਨੇ ਨਵੀਂ ਦਿੱਲੀ ਜ਼ਿਲ੍ਹੇ ਨੂੰ 20 ਜ਼ੋਨਾਂ ਵਿੱਚ ਵੰਡਿਆ ਹੈ।

ਜੰਤਰ-ਮੰਤਰ ਉੱਤੇ ਪ੍ਰਦਰਸ਼ਨ ਦੀ ਨਹੀਂ ਮਿਲੀ ਹੈ ਇਜਾਜ਼ਤ

ਦਿੱਲੀ ਪੁਲੀਸ ਨੇ ‘ਕੌਕਰੋਚ ਜਨਤਾ ਪਾਰਟੀ’ (CJP) ਨੂੰ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਧਰਨਾ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਧਰਨਾ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਦਿੱਤਾ ਜਾਣਾ ਸੀ। ਪੁਲੀਸ ਨੇ ਕਿਹਾ ਕਿ ਪਾਰਟੀ ਨੇ ਧਰਨੇ ਦੀ ਅਰਜ਼ੀ ਬਹੁਤ ਦੇਰ ਨਾਲ ਦਿੱਤੀ ਸੀ ਅਤੇ ਪਹਿਲਾਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਵੀ ਨਿਯਮਾਂ ਦੀ ਉਲੰਘਣਾ ਕੀਤੀ ਸੀ।

ਇਹ ਵੀ ਪੜ੍ਹੋ: CJP Protest: ਸੁਪਰੀਮ ਕੋਰਟ ਦਾ ਸਖ਼ਤ ਹੁਕਮ; ਮੈਟਰੋ ਅਤੇ ਰੇਲਵੇ ਸੇਵਾਵਾਂ ਨੂੰ ਨਾ ਕੀਤਾ ਜਾਵੇ ਮੁਕੰਮਲ ਬੰਦ

ਜੁਆਇੰਟ ਪੁਲੀਸ ਕਮਿਸ਼ਨਰ ਨੂਪੁਰ ਪ੍ਰਸਾਦ ਨੇ ਦੱਸਿਆ ਕਿ ਸੀ ਜੇ ਪੀ  ਦੇ ਸਹਿ-ਸੰਚਾਲਕ ਸੌਰਵ ਦਾਸ ਨੇ 7 ਅਕਤੂਬਰ ਨੂੰ ਅਰਜ਼ੀ ਦਿੱਤੀ ਸੀ। ਹਾਲਾਂਕਿ, ਨਿਯਮਾਂ ਅਨੁਸਾਰ ਜੰਤਰ-ਮੰਤਰ ’ਤੇ ਕਿਸੇ ਵੀ ਪ੍ਰੋਗਰਾਮ ਲਈ ਘੱਟੋ-ਘੱਟ 10 ਦਿਨ ਪਹਿਲਾਂ ਅਰਜ਼ੀ ਦੇਣੀ ਲਾਜ਼ਮੀ ਹੁੰਦੀ ਹੈ। ਪੁਲੀਸ ਅਨੁਸਾਰ, ਇਸ ਪਾਰਟੀ ਨੇ ਪਹਿਲਾਂ ਵੀ ਕਾਨੂੰਨੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਸੀ। ਇਸ ਲਈ ਸ਼ਹਿਰ ਦੀ ਸੁਰੱਖਿਆ, ਟਰੈਫਿਕ ਅਤੇ ਅਮਨ-ਕਾਨੂੰਨ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨੇ ਦੀ ਮਨਜ਼ੂਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ: CJP Protest: 10 ਅਕਤੂਬਰ ਨੂੰ ਦਿੱਲੀ ਦਾ ਦਿਲ 'ਕਨਾਟ ਪਲੇਸ' ਰਹੇਗਾ ਪੂਰੀ ਤਰ੍ਹਾਂ ਬੰਦ: ਵਪਾਰੀਆਂ ਨੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ

Advertisement
×