DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CJP Protest: ਸੁਪਰੀਮ ਕੋਰਟ ਵੱਲੋਂ ‘ਕੌਕਰੋਚ ਜਨਤਾ ਪਾਰਟੀ’ ਦੇ ਧਰਨੇ ਦੀ ਜਾਂਚ ਵਾਲੀ ਪਟੀਸ਼ਨ ਖਾਰਜ

NEET ਪੇਪਰ ਲੀਕ ਖ਼ਿਲਾਫ਼ ਜੁਲਾਈ ’ਚ ਹੋਇਆ ਸੀ ਪ੍ਰਦਰਸ਼ਨ

  • fb
  • twitter
  • whatsapp
  • whatsapp
Advertisement

ਸੁਪਰੀਮ ਕੋਰਟ ਨੇ ਜੁਲਾਈ ਮਹੀਨੇ ਵਿੱਚ ‘ਕੌਕਰੋਚ ਜਨਤਾ ਪਾਰਟੀ’ (CJP) ਵੱਲੋਂ ਜੰਤਰ-ਮੰਤਰ ’ਤੇ ਕੀਤੇ ਗਏ ਧਰਨੇ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ। ਇਹ ਪ੍ਰਦਰਸ਼ਨ NEET ਪੇਪਰ ਲੀਕ ਦੇ ਖ਼ਿਲਾਫ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ ਸੀ।

ਅਦਾਲਤ ਨੇ ਉਸ ਮੰਗ ਨੂੰ ਵੀ ਖਾਰਜ ਕਰ ਦਿੱਤਾ ਜਿਸ ਵਿੱਚ ਪੁਲੀਸ ਨੂੰ ਅਦਾਲਤਾਂ ਵਾਂਗ ਕੇਸਾਂ ਦੀ ਜਾਂਚ ਵਿੱਚ ਪੂਰੀ ਆਜ਼ਾਦੀ ਦੇਣ ਦੀ ਅਪੀਲ ਕੀਤੀ ਗਈ ਸੀ।

Advertisement

ਮੁੱਖ ਜੱਜ (CJI) ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਵਿਦਿਆਰਥੀਆਂ ’ਤੇ ਦਰਜ FIRs ਰੱਦ ਕਰਨ ਦੇ ਆਪਣੇ ਪੁਰਾਣੇ ਫੈਸਲੇ ਦਾ ਬਚਾਅ ਕੀਤਾ। ਮੁੱਖ ਜੱਜ ਨੇ ਕਿਹਾ, “ਉਹ ਨੌਜਵਾਨ ਵਿਦਿਆਰਥੀ ਹਨ। ਸਾਨੂੰ ਉਨ੍ਹਾਂ ਦੇ ਭਵਿੱਖ ਅਤੇ ਮਾਪਿਆਂ ਬਾਰੇ ਵੀ ਸੋਚਣਾ ਪਵੇਗਾ। ਅਸੀਂ ਨਹੀਂ ਚਾਹੁੰਦੇ ਕਿ ਉਹ ਅਦਾਲਤਾਂ ਦੇ ਚੱਕਰ ਕੱਟਦੇ ਰਹਿਣ।”

Advertisement

ਅਦਾਲਤ ਨੇ ਕਿਹਾ ਕਿ ਵਿਦਿਆਰਥੀ ਕੋਈ ਪੱਕੇ ਅਪਰਾਧੀ ਨਹੀਂ ਹਨ। ਇਸ ਲਈ ਅਦਾਲਤ ਨੇ ਇਸ ਪਟੀਸ਼ਨ ਨੂੰ ਖਾਰਜ ਕਰਦਿਆਂ ਪੁਰਾਣਾ ਫੈਸਲਾ ਬਰਕਰਾਰ ਰੱਖਿਆ ਹੈ।

Advertisement
×