ਕਲਾਸਰੂਮ ਉਸਾਰੀ ਘੁਟਾਲਾ ਮਾਮਲਾ: ਸਿਸੋਦੀਆ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਦੇ ਦਫ਼ਤਰ ਪੇਸ਼ ਹੋਏ
ਨਵੀਂ ਦਿੱਲੀ, 20 ਜੂਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਰਕਾਰੀ ਸਕੂਲਾਂ ਵਿਚ ਕਲਾਸਰੂਮਾਂ ਦੀ ਉਸਾਰੀ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਦੇ ਸਾਹਮਣੇ ਪੇਸ਼ ਹੋਏ। ਬੀਤੇ ਸਮੇਂ ਏਸੀਬੀ ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ...
Advertisement
ਨਵੀਂ ਦਿੱਲੀ, 20 ਜੂਨ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਰਕਾਰੀ ਸਕੂਲਾਂ ਵਿਚ ਕਲਾਸਰੂਮਾਂ ਦੀ ਉਸਾਰੀ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਦੇ ਸਾਹਮਣੇ ਪੇਸ਼ ਹੋਏ। ਬੀਤੇ ਸਮੇਂ ਏਸੀਬੀ ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ 'ਆਪ' ਆਗੂਆਂ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਤਲਬ ਕੀਤਾ ਸੀ। ਜੈਨ 6 ਜੂਨ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਏ। ਇਹ ਸੰਮਨ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 12,000 ਤੋਂ ਵੱਧ ਕਲਾਸਰੂਮਾਂ ਜਾਂ ਅਰਧ-ਸਥਾਈ ਢਾਂਚੇ ਦੇ ਨਿਰਮਾਣ ਵਿੱਚ 2,000 ਕਰੋੜ ਰੁਪਏ ਦੀ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੇ ਆਧਾਰ 'ਤੇ 30 ਅਪਰੈਲ ਨੂੰ ਏਸੀਬੀ ਦੁਆਰਾ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਏ ਹਨ। -ਪੀਟੀਆਈ
Advertisement
Advertisement
×