ਗੋਲੀ ਮਾਰ ਕੇ ਕੱਪੜਾ ਵਪਾਰੀ ਦੀ ਹੱਤਿਆ
ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ 45 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਪੁਲੀਸ ਨੂੰ ਇੱਕ ਹਸਪਤਾਲ ਤੋਂ...
Advertisement
ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ 45 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਪੁਲੀਸ ਨੂੰ ਇੱਕ ਹਸਪਤਾਲ ਤੋਂ ਇੱਕ ਵਿਅਕਤੀ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ। ਬਾਅਦ ਵਿੱਚ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਮਨਜ਼ੂਰ ਵਜੋਂ ਹੋਈ ਹੈ, ਜੋ ਕਿ ਰਾਜੌਰੀ ਗਾਰਡਨ ਦਾ ਰਹਿਣ ਵਾਲਾ ਸੀ। ਉਹ ਹਫ਼ਤਾਵਾਰੀ ਬਜ਼ਾਰਾਂ ਵਿੱਚ ਕੱਪੜੇ ਵੇਚਦਾ ਸੀ। ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਮਨਜ਼ੂਰ ਸਥਾਨਕ ਬਜ਼ਾਰ ਤੋਂ ਆਪਣੀ ਦੁਕਾਨ ਬੰਦ ਕਰਕੇ ਰਿਕਸ਼ਾ ਵਿੱਚ ਆਪਣੇ ਘਰ ਪਰਤ ਰਿਹਾ ਸੀ। ਅਣਪਛਾਤੇ ਹਮਲਾਵਰਾਂ ਨੇ ਉਸਨੂੰ ਨੇੜਿਓਂ ਗੋਲੀ ਮਾਰ ਦਿੱਤੀ। ਪੁਲੀਸ ਨੇ ਦੋਸ਼ੀ ਦੀ ਭਾਲ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਹਨ।
Advertisement
Advertisement