ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੇ ਨਾਲ ਆਮ ਤੌਰ ’ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ। ਵੀਰਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ 19 ਸਾਲਾਂ ਵਿੱਚ ਫਰਵਰੀ ਲਈ ਸਭ ਤੋਂ ਠੰਢਾ ਸੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸ਼ੁੱਕਰਵਾਰ ਸਵੇਰੇ ਬੱਦਲਵਾਈ ਰਹੀ ਤੇ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਮੌਸਮ ਦੀ ਔਸਤ ਤੋਂ ਦੋ ਡਿਗਰੀ ਵੱਧ ਹੈ। ਪਿਛਲੇ 24 ਘੰਟਿਆਂ ’ਚ ਦਿੱਲੀ ’ਚ 1 ਮਿਲੀਮੀਟਰ ਬਾਰਿਸ਼ ਹੋਈ ਹੈ। ਸਵੇਰੇ 8: 30 ਵਜੇ ਨਮੀ 97 ਫੀਸਦੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੇ ਨਾਲ ਆਮ ਤੌਰ ’ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ। ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ ਪਾਸ ਦਰਜ ਕੀਤਾ ਗਿਆ। ਦਿੱਲੀ ਦੀ ਹਵਾ ਦੀ ਗੁਣਵੱਤਾ ‘ਮਾੜੀ ਸ਼੍ਰੇਣੀ’ ਵਿੱਚ ਸੀ ਕਿਉਂਕਿ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 210 ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਕੌਮੀ ਰਾਜਧਾਨੀ ’ਚ ਵੀਰਵਾਰ ਸਵੇਰੇ (ਏਕਿਊਆਈ 324 ਸੀ। ਸ਼ੁੱਕਰਵਾਰ ਨੂੰ ਦਿੱਲੀ ਦੇ ਗੁਆਂਢੀ ਫਰੀਦਾਬਾਦ ਵਿੱਚ ਹਵਾ ਦੀ ਗੁਣਵੱਤਾ 222, ਗਾਜ਼ੀਆਬਾਦ (160), ਗ੍ਰੇਟਰ ਨੋਇਡਾ (164), ਗੁਰੂਗ੍ਰਾਮ (216) ਤੇ ਨੋਇਡਾ (158) ਰਹੀ। 1 ਫਰਵਰੀ 2003 ਨੂੰ ਦਿੱਲੀ ਵਿੱਚ 14.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਸੀ।