ਦਿੱਲੀ ਵਿੱਚ ਛਾਈ ਰਹੇਗੀ ਬੱਦਲਵਾਈ
ਬੁੱਧਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਮੌਸਮ ਵਿਭਾਗ ਨੇ ਆਮ ਤੌਰ ‘ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਹਲਕੀ ਬੱਦਲਵਾਈ ਦੇ ਨਾਲ-ਨਾਲ ਕੁਝ ਥਾਵਾਂ ’ਤੇ ਤੇਜ਼ ਹਨ੍ਹੇਰੀ ਵੀ...
Advertisement
ਬੁੱਧਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਮੌਸਮ ਵਿਭਾਗ ਨੇ ਆਮ ਤੌਰ ‘ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਹਲਕੀ ਬੱਦਲਵਾਈ ਦੇ ਨਾਲ-ਨਾਲ ਕੁਝ ਥਾਵਾਂ ’ਤੇ ਤੇਜ਼ ਹਨ੍ਹੇਰੀ ਵੀ ਚੱਲ ਸਕਦੀ ਹੈ, ਜਿਸ ਨਾਲ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਕੌਮੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਕਰਕੇ ਦਿੱਲੀ ਦੀ ਹਵਾ ਗੁਣਵੱਤਾ ਵਿੱਚ ਵੀ ਸੁਧਾਰ ਦੇਖਣ ਨੂੰ ਮਿਲਿਆ ਹੈ। ਬੁੱਧਵਾਰ ਸਵੇਰੇ ਨੌ ਵਜੇ ਤੱਕ ਹਵਾ ਗੁਣਵੱਤਾ (ਏਕਿਊਆਈ) 112 ‘ਮੱਧਮ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।
Advertisement
Advertisement