DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ’ਚ 5 ਤੱਕ ਸੀਤ ਲਹਿਰ ਦੀ ਸੰਭਾਵਨਾ

ਸੰਘਣੀ ਧੁੰਦ ਦੀ ਚਾਦਰ ’ਚ ਲਿਪਟੀ ਕੌਮੀ ਰਾਜਧਾਨੀ; ਆਵਾਜਾਈ ਹੋ ਰਹੀ ਹੈ ਪ੍ਰਭਾਵਿਤ

  • fb
  • twitter
  • whatsapp
  • whatsapp
featured-img featured-img
ਸੰਘਣੀ ਧੁੰਦ ਦੀ ਲਪੇਟ ਵਿੱਚ ਕਰਤੱਵਿਆ ਪੱਥ ਦਾ ਦ੍ਰਿਸ਼। -ਫ਼ੋਟੋ: ਏਐੱਨਆਈ
Advertisement

ਕੌਮੀ ਰਾਜਧਾਨੀ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਰਹੀ ਅਤੇ ਸੀਤ ਲਹਿਰ ਵਰਗੇ ਹਾਲਾਤ ਬਣੇ ਰਹੇ। ਭਾਰਤੀ ਮੌਸਮ ਵਿਗਿਆਨ ਵਿਭਾਗ ਅਨੁਸਾਰ ਸਫ਼ਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਕੇਂਦਰਾਂ ’ਤੇ ਵੀ ਅਜਿਹਾ ਹੀ ਤਾਪਮਾਨ ਰਿਹਾ।

ਦਿੱਲੀ ਵਿੱਚ ਸੰਘਣੀ ਧੁੰਦ ਅਤੇ ਧੂੰਆਂ ਹੋਣ ਕਾਰਨ ਵਿਸੀਬਿਲਿਟੀ ਬਹੁਤ ਘਟ ਗਈ ਹੈ, ਜਿਸ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਲੋਕ ਮੌਸਮੀ ਬਿਮਾਰੀਆਂ ਨਾਲ ਵੀ ਜੂਝ ਰਹੇ ਹਨ। ਆਵਾਜਾਈ ਵੀ ਪ੍ਰਬਾਵਿਤ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਾਲੇ ਕੜਾਕੇ ਦੀ ਠੰਢ ਤੋਂ ਕੋਈ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ, ਦਿੱਲੀ ਵਿੱਚ 5 ਜਨਵਰੀ ਤੱਕ ਸੀਤ ਲਹਿਰ ਜਾਰੀ ਰਹਿ ਸਕਦੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਲਮ ਅਤੇ ਲੋਧੀ ਰੋਡ ਦੇ ਇਲਾਕਿਆਂ ਵਿੱਚ 9 ਡਿਗਰੀ ਸੈਲਸੀਅਸ ਤਾਪਮਾਨ ਰਿਹਾ ਹੈ।

Advertisement

ਮੌਸਮ ਵਿਭਾਗ ਨੇ ਕਿਹਾ ਹੈ ਕਿ 2 ਜਨਵਰੀ ਤੋਂ 5 ਜਨਵਰੀ ਦੇ ਵਿਚਕਾਰ ਵੱਖ-ਵੱਖ ਥਾਵਾਂ ’ਤੇ ਸੀਤ ਲਹਿਰ ਦਾ ਅਸਰ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਜਦੋਂ ਘੱਟੋ-ਘੱਟ ਤਾਪਮਾਨ ਆਮ ਔਸਤ ਨਾਲੋਂ 4.5 ਤੋਂ 6.5 ਡਿਗਰੀ ਸੈਲਸੀਅਸ ਹੇਠਾਂ ਚਲਾ ਜਾਂਦਾ ਹੈ ਤਾਂ ਸੀਤ ਲਹਿਰ ਘੋਸ਼ਿਤ ਕੀਤੀ ਜਾਂਦੀ ਹੈ। ਉੱਥੇ ਹੀ ਜੇਕਰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.5 ਡਿਗਰੀ ਸੈਲਸੀਅਸ ਘੱਟ ਹੋਵੇ, ਤਾਂ ਉਸ ਨੂੰ ‘ਸੀਤ ਦਿਵਸ’ ਦੀ ਸਥਿਤੀ ਮੰਨਿਆ ਜਾਂਦਾ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਦਿੱਲੀ ਦੇ ਕਈ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਬਣੀ ਰਹਿ ਸਕਦੀ ਹੈ। ਅੱਜ ਵੱਧ ਤੋਂ ਵੱਧ ਤਾਪਮਾਨ ਲਗਪਗ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Advertisement

ਇਸ ਦੌਰਾਨ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਬਣੀ ਰਹੀ, ਹਾਲਾਂਕਿ ਇਸ ਵਿੱਚ ਮਾਮੂਲੀ ਸੁਧਾਰ ਦਰਜ ਕੀਤਾ ਗਿਆ ਹੈ। ਸਵੇਰੇ ਹਵਾ ਗੁਣਵੱਤਾ ਸੂਚਕਾਂਕ (ਏ ਕਿਊ ਆਈ) 302 ਰਿਹਾ। ਦਵਾਰਕਾ ਵਿੱਚ ਸਭ ਤੋਂ ਖ਼ਰਾਬ ਹਵਾ ਦੀ ਗੁਣਵੱਤਾ ਦਰਜ ਕੀਤੀ ਗਈ, ਜਿੱਥੇ ਏ ਕਿਊ ਆਈ 423 ਰਿਹਾ। ਵੀਰਵਾਰ ਨੂੰ ਔਸਤ ਏ ਕਿਊ ਆਈ 380 ਸੀ।

Advertisement
×